ਬਟਾਲਾ (ਮਠਾਰੂ)-ਸੂਬੇ ਅੰਦਰ ਲਗਾਤਾਰ ਵਾਪਰ ਰਹੀਆਂ ਕਤਲ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਿੱਥੇ ਪੰਜਾਬ ਵਿਰੋਧੀ ਫਿਰਕੂ ਤਾਕਤਾਂ ਨੂੰ ਰੋਕਣ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ, ਉਥੇ ਨਾਲ ਹੀ ਸੂਬੇ ਦੀ ‘ਆਪ’ ਸਰਕਾਰ ਨੂੰ ਵੀ ਆਪਣੀਆਂ ਨੀਤੀਆਂ ਤੇ ਸੋਚ ਬਦਲਣ ਦੀ ਲੋੜ ਹੈ, ਤਾਂ ਜੋ ਸੂਬੇ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦਿਆਂ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਿਆ ਜਾ ਸਕੇ। ਵਿਧਾਇਕ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ ਨੂੰ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਬਹੁਤ ਜ਼ਿਆਦਾ ਲੋੜ ਹੈ, ਤਾਂ ਜੋ ਪੰਜਾਬ ਵਿਰੋਧੀ ਤਾਕਤਾਂ ਆਪਣੇ ਮਾੜੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕਣ। ਸਾਬਕਾ ਡਿਪਟੀ ਸੀ. ਐੱਮ. ਸੁਖਜਿੰਦਰ ਰੰਧਾਵਾ ਨੇ ‘ਆਪ’ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ’ਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ
ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੂੰ ਆਪਣਾ ਡੰਡਾ ਤੇਜ਼ ਕਰਦਿਆਂ ਫਿਰਕਾਪ੍ਰਸਤੀ ਨੂੰ ਬੜ੍ਹਾਵਾ ਦੇਣ ਵਾਲੇ ਗ਼ੈਰ-ਸਮਾਜੀ ਅਨਸਰਾਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਉਥੇ ਨਾਲ ਹੀ ਸਾਰੇ ਧਰਮਾਂ ਅਤੇ ਵਰਗਾਂ ਦੇ ਧਾਰਮਿਕ ਆਗੂਆਂ ਤੇ ਰਾਜਨੀਤਕ ਆਗੂਆਂ ਨੂੰ ਵੀ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਸੂਝਬੂਝ ਤੋਂ ਕੰਮ ਲੈਂਦਿਆਂ ਇਕਜੁੱਟ ਹੋਣਾ ਚਾਹੀਦਾ ਹੈ। ਵਿਧਾਇਕ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦਿਆਂ ਸਾਰੀ ਦੁਨੀਆ ਵਿਚ ਇਕ ਚੰਗਾ ਸੰਦੇਸ਼ ਦਿੱਤਾ ਹੈ ਕਿਉਂਕਿ ਸੂਬੇ ਦੇ ਅੰਦਰ ਹਰ ਧਰਮ, ਹਰ ਵਰਗ ਦੇ ਲੋਕ ਆਪਸ ’ਚ ਪਿਆਰ, ਮੁਹੱਬਤ ਨਾਲ ਮਿਲਜੁਲ ਕੇ ਰਹਿੰਦੇ ਹਨ, ਜਦਕਿ ਸ਼ਰਾਰਤੀ ਅਨਸਰ ਪੰਜਾਬ ਨੂੰ ਮੁੜ ਤੋਂ ਲਾਂਬੂ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬ ਦੇ ਲੋਕ ਕਾਮਯਾਬ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ‘ਆਪ’ ’ਤੇ ਲਾਏ ਵੱਡੇ ਇਲਜ਼ਾਮ, ਲੋਕਾਂ ਤੋਂ ਮੰਗੀ ਇਹ ਰਾਏ
ਜਲੰਧਰ: ਅਨੁਸੂਚਿਤ ਜਾਤੀ ਦੇ ਲੋਕ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਇੰਝ ਪ੍ਰਾਪਤ ਕਰ ਸਕਦੇ ਨੇ ਆਰਥਿਕ ਸਹਾਇਤਾ
NEXT STORY