ਖਮਾਣੋਂ (ਅਰੋੜਾ) : ਜ਼ਿਲ੍ਹਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਸਿਆਸੀ ਪਾਰਟੀਆਂ, ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਸਿਆਸੀ ਜਲਸਿਆਂ, ਰੈਲੀਆਂ ਰੋਸ ਧਰਨੇ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮਾਂ ਦੌਰਾਨ ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂ, ਵਿਆਹ-ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ’ਚ ਡੀ. ਜੇ., ਆਰਕੈਸਟਰਾ ਜਾਂ ਸੰਗੀਤਕ ਯੰਤਰ ਉਪ ਮੰਡਲ ਮੈਜਿਸਟ੍ਰੇਟ ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ,1956 ’ਚ ਦਰਜ ਸ਼ਰਤਾਂ ਤਹਿਤ ਲਿਖ਼ਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾ ਸਕਣਗੇ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ, ਇਸ ਸਮੇਂ ਨਾ ਨਿਕਲੋ ਘਰੋਂ ਬਾਹਰ! ਜਾਰੀ ਹੋ ਗਈ Advisory
ਪ੍ਰਵਾਨਗੀ ਤੋਂ ਬਾਅਦ ਵੀ ਰਾਤ 10 ਤੋਂ ਸਵੇਰੇ 6 ਵਜੇ ਤੱਕ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਦੀ ਆਵਾਜ਼ ਵੀ ਸਮਾਗਮ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਇਮਾਰਤ ਦੀ ਚਾਰ ਦੀਵਾਰੀ ਦੇ ਦਾਇਰੇ ਅੰਦਰ ਹੀ ਰਹਿਣੀ ਚਾਹੀਦੀ ਹੈ। ਇਨ੍ਹਾਂ ਦੀ ਆਵਾਜ਼ ਵੀ ਸਨਅਤੀ ਖੇਤਰ ’ਚ ਦਿਨ ਵੇਲੇ 75 ਡੀ. ਬੀ. ਏ. ਅਤੇ ਰਾਤ ਨੂੰ 70 ਡੀ.ਬੀ.ਏ., ਵਪਾਰਕ ਖੇਤਰ ’ਚ ਦਿਨ ਵੇਲੇ 65 ਡੀ.ਬੀ.ਏ. ਅਤੇ ਰਾਤ ਵੇਲੇ 55 ਡੀ.ਬੀ.ਏ., ਰਿਹਾਇਸ਼ੀ ਖੇਤਰ ’ਚ ਦਿਨ ਵੇਲੇ 55 ਡੀ.ਬੀ.ਏ. ਅਤੇ ਰਾਤ ਵੇਲੇ 45 ਡੀ.ਬੀ.ਏ. ਅਤੇ ਸਾਈਲੈਂਸ ਜ਼ੋਨ ’ਚ ਦਿਨ ਵੇਲੇ 50 ਡੀ.ਬੀ.ਏ. ਤੇ ਰਾਤ ਵੇਲੇ 40 ਡੀ.ਬੀ.ਏ. ਦੀ ਸੀਮਾ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤਾ Alert
ਅਜਿਹੇ ਪਟਾਕੇ ਜਿਨ੍ਹਾਂ ਦੇ ਚੱਲਣ ਵਾਲੇ ਸਥਾਨ ਤੋਂ 4 ਮੀਟਰ ਦੇ ਦਾਇਰੇ ਅੰਦਰ 125 ਡੀ.ਬੀ. (ਏ.ਆਈ.) ਅਤੇ 145 ਡੀ.ਬੀ. (ਸੀ) ਪੀ.ਕੇ. ਤੋਂ ਵੱਧ ਆਵਾਜ਼ ਪੈਦਾ ਹੁੰਦੀ ਹੋਵੇ ਅਤੇ ਜ਼ਿਆਦਾ ਧੂੰਆਂ ਛੱਡਣ, ਨੂੰ ਵੇਚਣ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਹ ਪਾਬੰਦੀ ਨਿਰਧਾਰਿਤ ਆਵਾਜ਼ ਅਤੇ ਰੰਗ-ਰੌਸ਼ਨੀ ਪੈਦਾ ਕਰਨ ਵਾਲੇ ਪਟਾਕਿਆਂ 'ਤੇ ਲਾਗੂ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਕੇ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਪ੍ਰੈਸ਼ਰ ਹਾਰਨ ’ਤੇ ਵੀ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਕਿਸੇ ਵੀ ਜਨਤਕ ਸਥਾਨ, ਇਮਾਰਤ, ਸਿਨੇਮਾ, ਮਾਲਜ਼, ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਦੇ ਪ੍ਰਬੰਧਕਾਂ ਵੱਲੋਂ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਸੰਗੀਤ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਪਾਬੰਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਲਾਸਟ ਪਿੱਛੋਂ ਫ਼ੌਜ ਨੇ ਘੇਰ ਲਿਆ ਅੰਮ੍ਰਿਤਸਰ ਦਾ ਥਾਣਾ
NEXT STORY