ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ 'ਚ ਭਾਰੀ ਨਾਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ। ਸੁਲਤਾਨਪੁਰ ਲੋਧੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨਾਲ ਗੱਲਬਾਤ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲਾਂ ਦਾ ਹੜ੍ਹ ਆ ਗਿਆ। ਲੋਕਾਂ ਦਾ ਕਹਿਣਾ ਹੈ ਕਿ ਵਾਅਦਿਆਂ ਦੇ ਬਾਵਜੂਦ ਮੈਦਾਨੀ ਪੱਧਰ ‘ਤੇ ਕੋਈ ਢੰਗ ਦਾ ਕੰਮ ਨਜ਼ਰ ਨਹੀਂ ਆ ਰਿਹਾ।
ਦੱਸ ਵਿੱਚੋਂ ਜ਼ੀਰੋ ਨੰਬਰ
ਲੋਕਾਂ ਤੋਂ ਪੁੱਛਿਆ ਗਿਆ ਕਿ ਦੱਸ 'ਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿੰਨੇ ਨੰਬਰ ਦਿੰਦੇ ਹੋ ਤਾਂ ਬਹੁਤੇ ਲੋਕਾਂ ਨੇ ਬੇਝਿਜਕ ਕਿਹਾ ਕਿ ਸਰਕਾਰ ਜ਼ੀਰੋ ਨੰਬਰ ਦੀ ਹੱਕਦਾਰ ਹੈ। ਲੋਕਾਂ ਮੁਤਾਬਕ ਨਾ ਵਿਕਾਸ ਹੋਇਆ, ਨਾ ਰੋਜ਼ਗਾਰ ਮਿਲਿਆ ਅਤੇ ਨਾ ਹੀ ਮਹਿੰਗਾਈ 'ਤੇ ਕਾਬੂ ਪਾਇਆ ਗਿਆ। ਗੁੰਡਾਗਰਦੀ ਹੋ ਰਹੀ ਸ਼ਰੇਆਮ।
ਇਹ ਵੀ ਪੜ੍ਹੋ: ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਇੰਸਟਾਗ੍ਰਾਮ 'ਤੇ ਲਈ ਜ਼ਿੰਮੇਵਾਰੀ

ਨੌਕਰੀਆਂ ਦੇ ਵਾਅਦੇ ਹਵਾ ਹਵਾਈ
ਸਰਕਾਰ ਵੱਲੋਂ ਨੌਕਰੀਆਂ ਦੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨਾ ਤਾਂ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੂੰ ਅਤੇ ਨਾ ਹੀ ਪਰਿਵਾਰਕ ਮੈਂਬਰ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਨੌਕਰੀ ਮਿਲੀ ਹੈ। ਨੌਜਵਾਨ ਵਰਗ ਅਜੇ ਵੀ ਬੇਰੋਜ਼ਗਾਰੀ ਦੀ ਮਾਰ ਝੱਲ ਰਿਹਾ ਹੈ।

ਸ਼ਹਿਰ 'ਚ ਵਿਕਾਸ ਬਣਿਆ ਗਲੇ ਦੀ ਹੱਡੀ
ਲੋਕਾਂ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੇ ਇਲਾਕੇ 'ਚ ਕੋਈ ਚੱਜ ਦਾ ਵਿਕਾਸੀ ਕੰਮ ਨਹੀਂ ਕੀਤਾ। ਸੜਕਾਂ, ਸਾਫ਼ ਪਾਣੀ, ਸਿਹਤ ਅਤੇ ਹੋਰ ਮੁੱਢਲੀਆਂ ਸੁਵਿਧਾਵਾਂ ਦੀ ਹਾਲਤ ਬਦ ਤੋਂ ਬੱਤਰ ਹੋ ਚੁੱਕੀ ਹੈ। ਸੜਕਾਂ ਟੁੱਟੀਆਂ ਅਤੇ ਬੁਰੇ ਹਾਲ ਹਨ। ਵੋਟਾਂ ਸਮੇਂ ਕੀਤੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ।
ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ

ਕਾਨੂੰਨ ਵਿਵਸਥਾ ਦਾ ਬੇੜਾ ਗਰਕ
ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਦਿਆਂ ਲੋਕਾਂ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਲਗਾਤਾਰ ਵੱਧ ਰਹੇ ਹਨ। ਚੋਰੀਆਂ, ਲੁੱਟਾਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਦਾ ਸਪਸ਼ਟ ਕਹਿਣਾ ਹੈ ਕਿ ਪੰਜਾਬ ਹੁਣ ਸੇਫ ਨਹੀਂ ਰਹਿਆ ਅਤੇ ਕਾਨੂੰਨ ਵਿਵਸਥਾ ਦਾ ਬੇੜਾ ਗਰਕ ਹੋ ਚੁੱਕਿਆ ਹੈ। ਨੌਜਵਾਨਾਂ ਨੂੰ ਝੂਠੇ ਪਰਚਿਆਂ ਚ ਫਸਾਇਆ ਜਾ ਰਿਹਾ ਹੈ ਆਮ ਆਦਮੀ ਪਾਰਟੀ ਦੇ ਮੋਹਤਬਰਾਂ ਵੱਲੋਂ ਪੁਲਸ ਦਾ ਦੁਰਉਪਯੋਗ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਅੱਧੀ ਰਾਤ ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ
ਨਤੀਜਾ
ਕੁੱਲ੍ਹ ਮਿਲਾ ਕੇ ਲੋਕਾਂ ਦੀ ਰਾਏ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਜਲਦ ਤੋਂ ਜਲਦ ਜ਼ਮੀਨੀ ਪੱਧਰ ‘ਤੇ ਕੰਮ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਆਪਣਾ ਜਵਾਬ ਦੇਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 20 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹੀਦਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾ ਰਹੀ 'ਆਪ' ਸਰਕਾਰ, ਵਿਰੋਧੀ ਧਿਰਾਂ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ
NEXT STORY