ਚੀਮਾ ਮੰਡੀ, (ਗਰਗ)- ਬੀਤੀ ਰਾਤ ਪਿੰਡ ਝਾੜੋਂ ਦੀ ਇਕ ਔਰਤ ਦੀ ਸੜਕ ਹਾਦਸੇ ਵਿਚ ਹੋਈ ਮੌਤ ਕਾਰਨ ਗੁੱਸੇ ਵਿਚ ਆਏ ਲੋਕਾਂ ਨੇ ਥਾਣੇ ਅੱਗੇ ਲਾਸ਼ ਨੂੰ ਰੱਖ ਕੇ ਧਰਨਾ ਲਾਇਆ ਤੇ ਸੁਨਾਮ-ਮਾਨਸਾ ਮੁੱਖ ਸੜਕ ਨੂੰ ਜਾਮ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਾੜੋਂ ਵਿਖੇ ਬੀਤੀ ਰਾਤ ਕਰੀਬ 10 ਵਜੇ ਇਕ ਬਲੈਰੋ ਗੱਡੀ ਦੇ ਬਿਜਲੀ ਵਾਲੇ ਖੰਭੇ ਵਿਚ ਵੱਜਣ ਤੋਂ ਬਾਅਦ ਹਰਪਾਲ ਕੌਰ (70) ਨਾਮੀ ਔਰਤ ਦੀ ਕਰੰਟ ਲੱਗਣ ਨਾਲ ਹੋਈ ਮੌਤ ਸਬੰਧੀ ਇਕੱਠੇ ਹੋਏ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਆਪਣੀ ਭੜਾਸ ਕੱਢਦਿਆਂ ਲਾਸ਼ ਨੂੰ ਥਾਣੇ ਅੱਗੇ ਰੱਖ ਕੇ ਧਰਨਾ ਲਾਇਆ ਅਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਗਟ ਕੀਤਾ ।
ਧਰਨਾਕਾਰੀਆਂ ਦੀ ਮੰਗ ਸੀ ਕਿ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਹਰ ਦੋਸ਼ੀ ਨੂੰ ਸਖਤ ਸਜ਼ਾ ਦਿਵਾਈ ਜਾਵੇ । ਇਸ ਸਬੰਧੀ ਥਾਣਾ ਚੀਮਾ ਦੇ ਐੱਸ. ਐੱਚ. ਓ. ਬਲਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਕੁਲਦੀਪ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਕੇ ਹੋਰ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।
ਨਾਬਾਲਗ ਲੜਕੇ ਨੇ ਲਿਆ ਫਾਹਾ
NEXT STORY