ਚੰਡੀਗੜ੍ਹ — ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਪੀਕਰ ਰਾਣਾ ਕੇਪੀ ਸਿੰਘ ਦੇ ਖਿਲਾਫ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ 'ਚ ਪੰਜਾਬ ਦੇ ਸਪੀਕਰ ਬਾਰੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬੈਂਸ ਨੇ ਕਿਹਾ ਕਿ ਸਪੀਕਰ ਜਾਣ ਬੁੱਝ ਕੇ ਵਿਧਾਨ ਸਭਾ 'ਚ ਉਨ੍ਹਾਂ ਦੀ ਆਵਾਜ਼ ਦਬਾ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਪੀਕਰ ਦਾ ਜਵਾਈ ਗੈਰ ਕਾਨੂੰਨੀ ਮਾਈਨਿੰਗ 'ਚ ਸ਼ਾਮਲ ਹੈ ਤੇ ਜਦੋਂ ਉਨ੍ਹਾਂ ਇਸ ਮਾਮਲੇ ਨੂੰ ਵਿਧਾਨ ਸਭਾ 'ਚ ਉਠਾਇਆ ਤਾਂ ਮਸਲਾ ਗੰਭੀਰ ਹੋਣ ਦੇ ਬਾਵਜੂਦ ਸਪੀਕਰ ਨੇ ਇਸ ਨੂੰ ਅਣਸੁਣਿਆ ਕਰ ਦਿੱਤਾ। ਬੈਂਸ ਨੇ ਦੋਸ਼ ਲਗਾਇਆ ਕਿ ਸਪੀਕਰ ਨੇ ਵਿਧਾਨ ਸਭਾ ਦੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ।

ਇਸ ਤੋਂ ਇਲਾਵਾ ਪੱਤਰ 'ਚ ਉਨ੍ਹਾਂ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਵਿਧਾਨ ਸਭਾ 'ਚ ਉਨ੍ਹਾਂ ਨੂੰ ਆਮ ਜਨਤਾ ਦੀਆਂ ਮੁਸ਼ਕਲਾਂ ਨਾਲ ਸੰੰਬਧਿਤ ਮੁੱਦਿਆਂ 'ਤੇ ਬੋਲਣ ਨਹੀਂ ਦਿੱਤਾ ਜਾਂਦਾ। ਬੈਂਸ ਨੇ ਪੰਜਾਬ 'ਚ ਲੋਕਤੰਤਰ ਨੂੰ ਬਚਾਉਣ ਲਈ ਰਾਹੁਲ ਗਾਂਧੀ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਗੱਲ ਅਪੀਲ ਕੀਤੀ ਹੈ।
ਜਲੰਧਰ: ਲਾਲ ਰਤਨ ਸਿਨੇਮਾ ਨੇੜੇ ਫਰਨੀਚਰ ਦੇ ਗੋਦਾਮ 'ਚ ਲੱਗੀ ਅੱਗ (ਵੀਡੀਓ)
NEXT STORY