ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਠੱਠਾ ਤੋਂ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਥੇ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਕਰਨ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ, ਉੱਥੇ ਹੀ ਕੁਝ ਨੌਜਵਾਨ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਸ਼ਰੇਆਮ ਗੋਲੀਆਂ ਚਲਾ ਰਹੇ ਹਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਸੱਤੂ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਠੱਠਾ ਦਾ ਵਿਆਹ ਸੀ। ਜਿਸ ਦੌਰਾਨ ਕੁਝ ਨੌਜਵਾਨ ਗੁਰਪ੍ਰੀਤ ਸਿੰਘ ਗੋਪਾ ਪੁੱਤਰ ਬਲਵਿੰਦਰ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਸਤਨਾਮ ਸਿੰਘ ਖੁਦ ਸ਼ਰੇਆਮ ਗੋਲੀਆਂ ਚਲਾ ਰਹੇ ਸੀ, ਜਿਸ ਦੀ ਹੁਣ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਪਰਿਵਾਰ ਨਾਲ ਵਾਪਰਿਆ ਭਾਣਾ, ਚਾਰਜਰ 'ਚ ਕਰੰਟ ਆਉਣ ਕਾਰਨ 12 ਸਾਲਾ ਪੁੱਤ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ
NEXT STORY