ਮੋਗਾ (ਪਵਨ ਗਰੋਵਰ) : ਪਿਛਲੇ ਕਈ ਦਿਨਾਂ ਤੋਂ ਮੋਗਾ ਸ਼ਹਿਰ ਦੇ ਮੁਹੱਲੇ ਦੁਸਾਂਝ ਰੋਡ 'ਤੇ ਸ਼ਰਾਬ ਦਾ ਠੇਕਾ ਨਾ ਖੋਲ੍ਹਣ ਨੂੰ ਲੈ ਕੇ ਸੰਘਰਸ਼ ਕਰ ਰਹੇ ਲੋਕਾਂ ਦਾ ਗੁੱਸਾ ਉਸ ਸਮੇਂ ਹੋਰ ਵੱਧ ਗਿਆ ਜਦੋਂ ਵਿਰੋਧ ਦੇ ਬਾਵਜੂਦ ਠੇਕਾਂ ਚਾਲਕਾਂ ਨੇ ਠੇਕਾਂ ਖੋਲ੍ਹ ਦਿੱਤਾ। ਠੇਕਾ ਖੋਲ੍ਹਣ ਤੋਂ ਬਾਅਦ ਬਹੁ ਗਿਣਤੀ ਵਿਚ ਔਰਤਾਂ ਅਤੇ ਮੁਹੱਲਾ ਨਿਵਾਸੀਆਂ ਨੇ ਵਿਰੋਧ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਐਕਸਾਈਜ਼ ਵਿਭਾਗ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਭਾਵਨਾਵਾਂ ਨਾਲ ਖਿਲਵਾੜ ਕਰਦਾ ਆ ਰਿਹਾ ਹੈ ਪਰ ਉਹ ਕਿਸੇ ਵੀ ਕੀਮਤ 'ਤੇ ਇਹ ਠੇਕਾ ਨਹੀਂ ਖੁੱਲ੍ਹਣ ਦੇਣਗੇ। ਲੋਕਾਂ ਦਾ ਕਹਿਣਾ ਹੈ ਕਿ ਠੇਕੇ ਦੇ ਨੇੜੇ ਹੀ ਦੋ ਗੁਰਦੁਆਰਾ ਸਾਹਿਬ, ਇਕ ਮੰਦਰ, ਇਕ ਸਕੂਲ ਅਤੇ ਇਕ ਪੁਰਾਣਾ ਹਸਪਤਾਲ ਹੈ। ਇਸ ਦੇ ਬਾਵਜੂਦ ਵੀ ਵਿਭਾਗ ਲੋਕਾਂ ਦੀ ਮੰਗ ਵੱਲ ਧਿਆਨ ਨਹੀਂ ਦੇ ਰਿਹਾ। ਲੋਕਾਂ ਨੇ ਕਿਹਾ ਕਿ ਜੇਕਰ ਇਹ ਠੇਕਾ ਬੰਦ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ।
ਚੈਕਿੰਗ ਦੌਰਾਨ ਦੋ ਨੌਜਵਾਨਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਹੋਏ ਬਰਾਮਦ
NEXT STORY