ਭੁੱਚੋ ਮੰਡੀ (ਨਾਗਪਾਲ) : ਨਜ਼ਦੀਕੀ ਪਿੰਡ ਭੁੱਚੋ-ਖੁਰਦ ਵਿਖੇ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਕਰਕੇ ਪਿੰਡ ਵਾਸੀਆ 'ਚ ਰੋਹ ਅਤੇ ਬੇਚੈਨੀ ਪਾਈ ਜਾ ਰਹੀ ਹੈ। ਪਿੰਡ ਵਾਸੀ ਬਚਿੱਤਰ ਸਿੰਘ, ਬਲਬੀਰ ਸਿੰਘ, ਬਾਬੂ ਸਿੰਘ, ਤੇਜਾ ਸਿੰਘ, ਚੰਦ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ ਅਤੇ ਮੰਦਰ ਸਿੰਘ ਨਾਗਰਾ ਨੇ ਦੱਸਿਆ ਕਿ ਸਾਫ਼ ਪਾਣੀ ਦੀ ਸਪਲਾਈ ਨਾ ਹੋਣ ਕਰਕੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਉਨ੍ਹਾਂ ਨੇ ਸਬੰਧਿਤ ਵਿਭਾਗ ਅਤੇ ਪੰਚਾਇਤ ਨੂੰ ਤੁਰੰਤ ਧਿਆਨ ਦੇ ਕੇ ਇਸ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗਰਮੀ ਦੇ ਇਨ੍ਹਾਂ ਹਾਲਾਤ 'ਚ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਆਉਣ ਕਾਰਨ ਉਨ੍ਹਾਂ ਨੂੰ ਬਹੁਤ ਔਖ ਹੋ ਰਹੀ ਹੈ ਅਤੇ ਜਲਦੀ ਇਸ ਸਮੱਸਿਆ ਦਾ ਹੱਲ ਹੋਣਾ ਚਾਹੀਦਾ ਹੈ।
ਪਤੀ ਨੂੰ ਭੇਜੀਆਂ ਪਤਨੀ ਦੀਆਂ ਗੈਰ ਮਰਦਾਂ ਨਾਲ ਇਤਰਾਜ਼ਯੋਗ ਵੀਡੀਓ, ਫਿਰ ਘਰ ਵਾਲੇ ਨੇ ਚੁੱਕਿਆ ਖ਼ੌਫਨਾਕ ਕਦਮ
NEXT STORY