ਫਿਲੌਰ (ਭਾਖੜੀ)– ਜਲੰਧਰ ਤੋਂ ਦਿੱਲੀ ਤੇ ਦਿੱਲੀ ਤੋਂ ਜਲੰਧਰ ਆਉਣ-ਜਾਣ ਵਾਲੇ ਲੋਕ ਸਾਵਧਾਨ ਹੋ ਜਾਣ। ਅੱਜ 7 ਮਾਰਚ ਨੂੰ ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ, ਜਿਨ੍ਹਾਂ ਦਾ ਸਮਰਥਨ 5 ਲੇਬਰ ਜਥੇਬੰਦੀਆਂ ਕਰ ਰਹੀਆਂ ਹਨ, ਉਹ ਆਪਣੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਸਤਲੁਜ ਦਰਿਆ ਦੇ ਦੋਵੇਂ ਪਾਸੇ ਨੈਸ਼ਨਲ ਹਾਈਵੇ ’ਤੇ ਧਰਨਾ ਲਾ ਕੇ 12 ਵਜੇ ਤੋਂ ਲੈ ਕੇ 4 ਵਜੇ ਤੱਕ 5 ਘੰਟੇ ਲਈ ਉਸ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਹੋ ਸਕਦਾ ਹੈ ਇਹ ਧਰਨਾ ਅਣਮਿੱਥੇ ਸਮੇਂ ਲਈ ਚੱਲੇ।
ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਸਬੰਧੀ ਪਿਛਲੇ 2 ਮਹੀਨਿਆਂ ਤੋਂ ਸਰਕਾਰ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦਾ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਤੋਂ ਮਜਬੂਰ ਹੋ ਕੇ ਉਨ੍ਹਾਂ ਨੂੰ ਹੁਣ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਕ ਹੋਰ ਜ਼ਿਲੇ ਨੂੰ ਮਿਲਿਆ ਵੰਦੇ ਭਾਰਤ ਦਾ ਸਟਾਪੇਜ
ਪ੍ਰਧਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਧਰਨੇ ਉਪਰੰਤ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਉਹ ਹਾਈਵੇ ’ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦੇਣਗੇ। ਉਨ੍ਹਾਂ ਦੇ ਇਸ ਧਰਨੇ ’ਚ ਲੇਬਰ ਦੀਆਂ 5 ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਪ੍ਰਧਾਨ ਹੈਪੀ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਕੋਲ ਆਪਣੀਆਂ ਜੋ ਪ੍ਰਮੁੱਖ ਮੰਗਾਂ ਰੱਖੀਆਂ ਹਨ, ਉਹ ਸੰਵਿਧਾਨ ਤੇ ਕਾਨੂੰਨ ਮੁਤਾਬਕ ਰੱਖੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਲਾਡੋਵਾਲ ਟੋਲ ਪਲਾਜ਼ਾ ਜੋ ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਹੈ, ਆਏ ਦਿਨ ਪਲਾਜ਼ਾ ਕੰਪਨੀ ਵਲੋਂ ਉਸ ਦੇ ਰੇਟਾਂ ’ਚ ਵਾਧਾ ਬਿਨਾਂ ਕਾਰਨ ਹੀ ਕੀਤਾ ਜਾ ਰਿਹਾ ਹੈ। ਬਦਲੇ ’ਚ ਸਰਕਾਰੀ ਹਾਈਵੇ ’ਤੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਇਕ ਵੀ ਸਹੂਲਤ ਨਹੀਂ ਦੇ ਰਹੀ। ਸੜਕਾਂ ਦੀ ਖ਼ਸਤਾ ਹਾਲਤ ਹਰ ਕਿਸੇ ਪੰਜਾਬ ਵਾਸੀ ਦੇ ਸਾਹਮਣੇ ਹੈ। ਦੁਰਘਟਨਾ ਵਾਪਰਨ ਤੋਂ ਬਾਅਦ ਪਲਾਜ਼ਾ ਅਧਿਕਾਰੀਆਂ ਵਲੋਂ ਜਨਤਾ ਨੂੰ ਇਕ ਵੀ ਸਹੂਲਤ ਮੁਹੱਈਆ ਨਹੀਂ ਕਰਵਾਈ ਜਾਂਦੀ ਤਾਂ ਫਿਰ ਪੰਜਾਬ ਵਾਸੀਆਂ ’ਤੇ ਟੋਲ ਟੈਕਸ ਦੇ ਨਾਂ ’ਤੇ ਇੰਨਾ ਬੋਝ ਕਿਉਂ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸਾਈਕਲ 'ਤੇ ਆਏ ਚੋਰਾਂ ਨੇ ਕੀਤੇ 20 ਲੱਖ ਦੇ ਗਹਿਣੇ ਚੋਰੀ, ਰੇਕੀ ਦੌਰਾਨ ਹੋਏ CCTV 'ਚ ਕੈਦ
NEXT STORY