ਮੋਹਾਲੀ : ਜਿਹੜੇ ਲੋਕ ਸੁਆਦ ਲਾ ਕੇ ਚਿਕਨ ਮੋਮੋਜ਼ ਖਾਂਦੇ ਹਨ, ਇਹ ਖ਼ਬਰ ਉਨ੍ਹਾਂ ਲੋਕਾਂ ਦੇ ਹੋਸ਼ ਉਡਾ ਦੇਵੇਗੀ। ਦਰਅਸਲ ਮੋਹਾਲੀ ਦੇ ਪਿੰਡ ਮਟੌਰ ਤੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੰਦਗੀ ਵਿਚਾਲੇ ਬਣਾਏ ਜਾ ਰਹੇ ਮੋਮੋਜ਼ 'ਚ ਚਿਕਨ ਦੇ ਨਾਂ 'ਤੇ ਕੁੱਤੇ ਅਤੇ ਬਿੱਲੀ ਦਾ ਮਾਸ ਪਰੋਸੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆਇਆ ਪਰ ਸਿਹਤ ਵਿਭਾਗ ਦੀ ਲਾਪਰਵਾਹੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਨਗਰ ਨਿਗਮ ਨੇ ਇਲਾਕੇ 'ਚ ਵੱਡੀ ਕਾਰਵਾਈ ਕੀਤੀ ਅਤੇ ਚਿਕਨ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ। ਜਾਂਚ ਦੌਰਾਨ ਕਰੀਬ 50 ਕਿੱਲੋ ਖ਼ਰਾਬ ਚਿਕਨ ਜ਼ਬਤ ਕਰਕ ਨਸ਼ਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਅਹਿਮ ਫ਼ੈਸਲਾ
ਇਸ ਬਾਰੇ ਨਗਰ ਨਿਗਮ ਦੇ ਇੰਸਪੈਕਟਰ ਜ਼ੋਰਾਵਰ ਸਿੰਘ ਨੇ ਕਿਹਾ ਕਿ ਅਸੀਂ ਇਲਾਕੇ 'ਚ ਪੂਰੀ ਤਰ੍ਹਾਂ ਚੈਕਿੰਗ ਮੁਹਿੰਮ ਚਲਾਈ ਅਤੇ ਸ਼ੱਕੀ ਮਾਸ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਅੱਗੇ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ। ਇਹ ਮਾਮਲਾ ਨਾ ਸਿਰਫ ਸਟਰੀਟ ਫੂਡ ਦੀ ਗੁਣਵੱਤਾ 'ਤੇ ਸਵਾਲ ਖੜ੍ਹਾ ਕਰਦਾ ਹੈ, ਸਗੋਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਕਾਰਜ ਪ੍ਰਣਾਲੀ 'ਤੇ ਵੀ ਗੰਭੀਰ ਚਿੰਤਾ ਜ਼ਾਹਰ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੀਆਂ ਪੰਚਾਇਤਾਂ ਨੇ ਕਰ ਦਿੱਤਾ ਵੱਡਾ ਐਲਾਨ, 715 ਪਿੰਡਾਂ ਨੇ ਸਰਬਸੰਮਤੀ ਨਾਲ ਲਿਆ ਫ਼ੈਸਲਾ
NEXT STORY