ਮੋਹਾਲੀ (ਰਣਬੀਰ) : ਮਟੌਰ ਇਲਾਕੇ ’ਚ ਬਣੀ ਫੈਕਟਰੀ ’ਚ ਖਾਣ-ਪੀਣ ਦੀਆਂ ਵਸਤੂਆਂ ਗੰਦਗੀ ’ਚ ਬਣਾਉਣ ਦੇ ਮਾਮਲੇ ਨੂੰ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲਿਆ ਹੈ। ਐੱਸ. ਐੱਸ. ਪੀ ਦੀਪਕ ਪਾਰੀਕ ਮੁਤਾਬਕ ਮਾਮਲੇ ’ਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਧਾਰਾ 272 ਤੇ 274 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਇਹ ਕਾਰਵਾਈ ਡੀ. ਸੀ. ਕੋਮਲ ਮਿੱਤਲ ਦੇ ਹੁਕਮਾਂ ’ਤੇ ਕੀਤੀ ਗਈ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਫੂਡ ਸੇਫਟੀ, ਸਿਹਤ ਤੇ ਨਿਗਮ ਟੀਮਾਂ ਨੇ ਮਟੌਰ ਖੇਤਰ ਵਿਖੇ ਸਥਿਤ ਫੈਕਟਰੀ ’ਤੇ ਛਾਪੇਮਾਰੀ ਕਰ ਕੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਸਬਜ਼ੀਆਂ ਤੇ ਹੋਰ ਵਸਤਾਂ ਦੇ ਸੈਂਪਲ ਲਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ CM ਮਾਨ ਦਾ ਵੱਡਾ ਐਲਾਨ, ਹੁਣ ਅਧਿਆਪਕ ਸਿਰਫ...
ਕੁੱਤੇ ਦੇ ਮੀਟ ਨੂੰ ਲੈ ਕੇ ਜਾਂਚ ਜਾਰੀ, ਜਲਦੀ ਹੋਵੇਗਾ ਸਾਫ਼
ਡੀ. ਸੀ. ਨੇ ਸਪੱਸ਼ਟ ਕੀਤਾ ਕਿ ਰਸੋਈ ’ਚੋਂ ਬਰਾਮਦ ਮਾਸ ਦੇ ਟੁਕੜੇ ਨੂੰ ਕੁੱਤੇ ਦੇ ਮੀਟ ਵਜੋਂ ਗ਼ਲਤ ਢੰਗ ਨਾਲ ਪ੍ਰਚਾਰਿਆ ਗਿਆ ਹੈ, ਇਸ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਮਾਹਰਾਂ ਰਾਹੀਂ ਇਸ ਬਾਰੇ ਜਲਦੀ ਸਾਫ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂ ਪਾਲਣ ਮਾਹਰਾਂ ਵੱਲੋਂ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ਼ ਨਾ ਕਰਨ। ਉਨ੍ਹਾਂ ਨਗਰ ਕਮਿਸ਼ਨਰ ਨੂੰ ਅਣ-ਅਧਿਕਾਰਤ ਖਾਣ-ਪੀਣ ਦੀਆਂ ਰੇਹੜੀਆਂ-ਸਟਾਲਾਂ ਦੀ ਚੈਕਿੰਗ ਦੇ ਨਾਲ-ਨਾਲ ਅਣ-ਅਧਿਕਾਰਤ ਤੌਰ ’ਤੇ ਮੀਟ ਦੀ ਕਟਾਈ ਨੂੰ ਰੋਕਣ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਸਿੱਧੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਸਰਕਾਰ ਨੇ ਬਦਲਿਆ ਪੁਰਾਣਾ ਫ਼ੈਸਲਾ
ਮੌਕੇ ਤੋਂ 6 ਸੈਂਪਲ ਲੈ ਕੇ ਕੱਟੇ ਚਲਾਨ
ਡੀ. ਸੀ. ਨੇ ਸਿਹਤ, ਫੂਡ ਸੇਫਟੀ ਤੇ ਨਿਗਮ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਮੋਹਾਲੀ ’ਚ ਫਾਸਟ ਫੂਡ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਸਾਰੇ ਵਿਕਰੇਤਾਵਾਂ ਦਾ ਨਿਰੀਖਣ ਕਰਨ ਤਾਂ ਜੋ ਸਫ਼ਾਈ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੇ ਦੱਸਿਆ ਕਿ ਟੀਮ ਨੇ ਸਥਾਨ ਤੋਂ ਕਰੀਬ 6 ਸੈਂਪਲ ਲਏ ਹਨ ਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਧਾਰਾ 63 ਦੀ ਉਲੰਘਣਾ ਕਰਨ ਦੇ ਚਲਾਨ ਕੱਟੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਹੋ ਸਕਦੇ ਹਨ ਵੱਡੇ ਐਲਾਨ
NEXT STORY