ਮਾਨਸਾ (ਅਮਰਜੀਤ)- ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਮਾਨਸਾ ਆਮਦ ਤੋਂ ਪਹਿਲਾਂ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੋਡ ਜਾਮ ਕਰਕੇ ਪੀ. ਆਰ. ਟੀ. ਸੀ. ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਵਿਦਿਆਰਥੀਆਂ ਨੇ ਦੱਸਿਆ ਕਿ ਮੌੜ ਤੋਂ ਅੱਜ ਪੀ. ਆਰ. ਟੀ. ਸੀ. ਬੱਸ ਦੇ ਰਾਹੀਂ ਕਾਲਜ ਵਿਦਿਆਰਥੀ ਲੜਕੀ ਆ ਰਹੀ ਸੀ, ਜਿਸ ਨਾਲ ਕੰਡਕਟਰ ਅਤੇ ਡਰਾਈਵਰ ਵੱਲੋਂ ਬਦਸਲੂਕੀ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਥੇ ਰੋਡ ਜਾਮ ਕੀਤਾ ਅਤੇ ਪੀ. ਆਰ. ਟੀ. ਸੀ. ਵੱਲੋਂ ਬੱਸ ਟੇਢੀ ਕਰਕੇ ਰੋਡ 'ਤੇ ਲਗਾ ਦਿੱਤੀ, ਜਿਸ ਕਾਰਨ ਵਿਦਿਆਰਥੀਆਂ ਨੇ ਟਰਾਂਸਪੋਰਟ ਮੰਤਰੀ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਵਿਦਿਆਰਥੀ ਨੇਤਾ ਪ੍ਰਦੀਪ ਗੁਰੂ ਅਤੇ ਕਿਰਨਦੀਪ ਕੌਰ ਨੇ ਕਿਹਾ ਕਿ ਅੱਜ ਟਰਾਂਸਪੋਰਟ ਮੰਤਰੀ ਨੂੰ ਮੰਗ ਪੱਤਰ ਦੇਣ ਦੇ ਲਈ ਵਿਦਿਆਰਥੀਆਂ ਵੱਲੋਂ ਇਕੱਠ ਕੀਤਾ ਜਾ ਰਿਹਾ ਸੀ ਅਤੇ ਇਸ ਦੌਰਾਨ ਮੌੜ ਤੋਂ ਇਕ ਕਾਲਜ ਦੀ ਵਿਦਿਆਰਥਣ ਬੱਸ ਰਾਹੀਂ ਪੀ. ਆਰ. ਟੀ. ਸੀ. ਵਿਚ ਚੜ੍ਹੀ ਸੀ ਅਤੇ ਇਥੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਵੱਲੋਂ ਬੱਸ ਨਾ ਰੋਕਣ ਦੇ ਕਾਰਨ ਲੜਕੀ ਦੇ ਨਾਲ ਬਦਸਲੂਕੀ ਕੀਤੀ ਗਈ।
ਇਹ ਵੀ ਪੜ੍ਹੋ: ਨਕੋਦਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ
ਇਸੇ ਕਾਰਨ ਉਨ੍ਹਾਂ ਵੱਲੋਂ ਰੋਡ ਜਾਮ ਕੀਤਾ ਗਿਆ ਤਾਂ ਪੀ. ਆਰ. ਟੀ. ਸੀ. ਬੱਸ ਡਰਾਈਵਰ ਨੇ ਵੀ ਰੋਡ 'ਤੇ ਬੱਸ ਟੇਢੀ ਕਰਕੇ ਲਗਾ ਦਿੱਤੀ, ਜਿਸ ਕਾਰਨ ਵਿਦਿਆਰਥੀਆਂ ਦੇ ਵਿੱਚ ਰੋਸ ਹੈ ਕਿ ਪੀ. ਆਰ. ਟੀ. ਸੀ. ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਥੇ ਉਨ੍ਹਾਂ ਟਰਾਂਸਪੋਰਟ ਮੰਤਰੀ ਤੋਂ ਮੰਗ ਵੀ ਕੀਤੀ ਹੈ ਕਿ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਨੂੰ ਫ੍ਰੀ ਬੱਸ ਸਹੂਲਤ ਦਿੱਤੀ ਜਾਵੇ ਅਤੇ ਕਾਲਜ ਦੇ ਅੱਗੇ ਬੱਸਾਂ ਦਾ ਖੜ੍ਹਨਾ ਜ਼ਰੂਰੀ ਕੀਤਾ ਜਾਵੇ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ‘ਆਪ’ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਚੰਨੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ 'ਚ ਪੁੱਜੇ 'ਨਵਜੋਤ ਸਿੱਧੂ', ਟਵੀਟ ਕਰਕੇ ਕਹੀਆਂ ਵੱਡੀਆਂ ਗੱਲਾਂ
NEXT STORY