ਰੂਪਨਗਰ, (ਕੈਲਾਸ਼)- ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ 'ਚ ਰਿਟਾਇਰਡ ਬਿਜਲੀ ਮੁਲਾਜ਼ਮਾਂ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਦੀ ਕੋਠੀ ਗਿਆਨੀ ਜ਼ੈਲ ਸਿੰਘ ਨਗਰ ਦੇ ਨੇੜੇ ਇਕੱਠੇ ਹੋ ਕੇ ਮੰਗਾਂ ਦੇ ਸਬੰਧ 'ਚ ਰੋਸ ਰੈਲੀ ਕੀਤੀ ਗਈ।
ਇਸ ਰੈਲੀ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਤੋਂ ਰਿਟਾਇਰਡ ਬਿਜਲੀ ਮੁਲਾਜ਼ਮ ਸ਼ਾਮਲ ਹੋਏ। ਇਸ ਮੌਕੇ ਸਰਕਾਰ ਦੇ ਖਿਲਾਫ ਵਰ੍ਹਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਰਿਟਾਇਰਡ ਬਿਜਲੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਜਦੋਂਕਿ ਉਨ੍ਹਾਂ ਦੀਆਂ ਮੰਗਾਂ 'ਚ ਬਿਜਲੀ ਯੂਨਿਟਾਂ 'ਚ ਛੋਟ ਦੇਣਾ, ਕੈਸ਼ਲੈੱਸ ਮੈਡੀਕਲ ਸਕੀਮ, ਬਿਨਾਂ ਸ਼ਰਤ 23 ਸਾਲਾ ਤਰੱਕੀ ਸਕੇਲ, ਮਹਿੰਗਾਈ ਭੱਤੇ ਦਾ 22 ਮਹੀਨੇ ਦਾ ਬਕਾਇਆ, ਕੇਂਦਰੀ ਪੈਟਰਨ 'ਤੇ ਡੀ.ਏ. ਦੀਆਂ ਕਿਸ਼ਤਾਂ ਦੇਣਾ ਆਦਿ ਸ਼ਾਮਲ ਹੈ ਜਿਸ ਦਾ ਲੰਬੇ ਸਮੇਂ ਤੋਂ ਹੱਲ ਨਹੀਂ ਕੀਤਾ ਜਾ ਰਿਹਾ। ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਪੰਜਾਬ ਭਰ ਦੇ ਸਾਰੇ ਮੰਤਰੀਆਂ ਦੀਆਂ ਕੋਠੀਆਂ ਅੱਗੇ ਰੋਸ ਐਕਸ਼ਨ ਤਹਿਤ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਦੋਂਕਿ ਆਉਣ ਵਾਲੇ ਦਿਨਾਂ 'ਚ ਮੁੱਖ ਮੰਤਰੀ ਪੰਜਾਬ ਦੀ ਪਟਿਆਲਾ ਰਿਹਾਇਸ਼ 'ਤੇ ਬਿਜਲੀ ਰਿਟਾਇਰਡ ਮੁਲਾਜ਼ਮਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਰੈਲੀ ਤੋਂ ਬਾਅਦ ਸਮੂਹ ਪ੍ਰਦਰਸ਼ਨਕਾਰੀਆਂ ਵੱਲੋਂ ਰਾਣਾ ਕੇ. ਪੀ. ਦੀ ਰਿਹਾਇਸ਼ 'ਤੇ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਸੂਬਾਈ ਆਗੂ ਅਵਿਨਾਸ਼ ਸ਼ਰਮਾ, ਰਾਧੇ ਸ਼ਿਆਮ, ਸੰਤੋਖ ਸਿੰਘ, ਹਰੀਚੰਦ, ਚਰਨਦਾਸ, ਸੁਖਦੇਵ ਸਿੰਘ, ਮੁਰਲੀ ਮਨੋਹਰ, ਸੁਰਜੀਤ ਸਿੰਘ, ਜਸਪਾਲ ਸਿੰਘ, ਸਿਕੰਦਰ ਸਿੰਘ, ਹਰਬੰਸ ਸਿੰਘ, ਸੁਰਜੀਤ ਰਾਮ, ਜੈਮਲ ਸਿੰਘ, ਰਣਜੀਤ ਸਿੰਘ ਗਿੱਲ, ਸੁਖਦੇਵ ਸਿੰਘ ਆਦਿ ਵੱਲੋਂ ਸੰਬੋਧਨ ਕੀਤਾ ਗਿਆ।
48 ਬੋਤਲਾਂ ਸ਼ਰਾਬ ਬਰਾਮਦ
NEXT STORY