ਤਰਨਤਾਰਨ, (ਰਾਜੂ)- ਪਿੰਡ ਜੰਡੋਕੇ ਸਰਹਾਲੀ ਬ੍ਰਾਂਚ ਸੀ. ਪੀ. ਆਈ. (ਐੱਮ.) ਪਾਰਟੀ ਵਰਕਰਾਂ ਤੇ ਹਮਦਰਦਾਂ ਦਾ ਵਿਸ਼ਾਲ ਇਕੱਠ ਕਾਮਰੇਡ ਸੁਖਵਿੰਦਰ ਸਿੰਘ ਜੰਡੋਕੇ, ਕਾਮਰੇਡ ਸਵਰਨ ਸਿੰਘ ਤੇ ਬਲਵੰਤ ਸਿੰਘ ਸੁਖੀਰੇ ਆਦਿ ਦੀ ਪ੍ਰਧਾਨਗੀ ਹੇਠ ਹੋਇਆ। ਇਸ ਇਕੱਠ ਨੂੰ ਜ਼ਿਲਾ ਸਕੱਤਰੇਤ ਮੈਂਬਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ ਤੇ ਜ਼ਿਲਾ ਕਮੇਟੀ ਮੈਂਬਰ ਕਾਮਰੇਡ ਲਛਮਣ ਦਾਸ ਪੱਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੇ ਸੁਪਨਾ ਹਿੰਦੋਸਤਾਨ ਨੂੰ ਆਜ਼ਾਦ ਕਰਵਾਉਣਾ ਅਤੇ ਇੱਥੇ ਕਿਰਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਰਾਜ ਲਿਆਉਣਾ ਸੀ।
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੈ ਕਿ ਇਨ੍ਹਾਂ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ ਅਸੀਂ ਪ੍ਰਣ ਕਰੀਏ ਕਿ ਜਿੰਨਾ ਚਿਰ ਅਸੀਂ ਦੇਸ਼ ਭਗਤਾਂ ਦੇ ਸੁਪਨੇ ਪੂਰੇ ਨਹੀਂ ਕਰ ਲੈਂਦੇ, ਓਨਾ ਚਿਰ ਸੰਘਰਸ਼ ਜਾਰੀ ਰੱਖਾਂਗੇ। ਆਗੂਆਂ ਨੇ ਅੱਗੇ ਕਿਹਾ ਕਿ 2014 'ਚ ਮੋਦੀ ਸਰਕਾਰ ਨੇ ਲੋਕਾਂ ਨਾਲ ਚੋਣ ਵਾਅਦੇ ਕੀਤੇ ਸਨ ਕਿ ਇਕ ਸਾਲ 'ਚ 2 ਕਰੋੜ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵਾਂਗੇ, ਕਿਸਾਨਾਂ ਮਜ਼ਦੂਰਾਂ ਦਾ ਬਿਨਾਂ ਸ਼ਰਤ ਕਰਜ਼ਾ ਮੁਆਫ ਕਰਾਂਗੇ, ਕਾਲਾ ਧਨ ਵਾਪਸ ਲਿਆ ਕੇ ਦੇਸ਼ ਦੇ ਨਾਗਰਿਕਾਂ ਦੇ ਖਾਤੇ 'ਚ 15 ਲੱਖ ਪਾਵਾਂਗੇ ਪਰ 4 ਸਾਲ ਬੀਤ ਜਾਣ 'ਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕਿਰਤੀਆਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ। ਇਸ ਮੌਕੇ ਕਾਮਰੇਡ ਮੰਗਲ ਸਿੰਘ, ਕਾਮਰੇਡ ਸੁਖਦੇਵ ਸਿੰਘ, ਗੁਰਜੀਤ ਸਿੰਘ, ਹਰੀ ਸਿੰਘ, ਕਾਮਰੇਡ ਅਮਰਜੀਤ ਸਿੰਘ, ਕਾਮਰੇਡ ਰਾਣਾ ਮਸੀਹ, ਰਘਬੀਰ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਕਾਮਰੇਡ ਅਵਤਾਰ ਸਿੰਘ ਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਪ੍ਰਭੂ ਰਾਮ ਦੇ ਰੰਗ 'ਚ ਰੰਗਿਆ ਜਲੰਧਰ
NEXT STORY