ਮੋਗਾ (ਕਸ਼ਿਸ਼) : ਪੰਜਾਬ ਭਰ ਵਿਚ ਪੀ.ਆਰ.ਟੀ. ਅਤੇ ਰੋਡਵੇਜ਼ ਨਾਲ ਸੰਬੰਧਤ ਕਰੀਬ 7000 ਕੱਚੇ ਮੁਲਾਜ਼ਮ ਦੂਜੇ ਦਿਨ ਵੀ ਹੜਤਾਲ ’ਤੇ ਡਟੇ ਰਹੇ। ਆਗੂ ਬਚਿੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਮਜਬੂਰੀ ਵਸ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲੀ ਮੰਗ ਸਾਰੇ ਕੱਚੇ, ਕੰਟ੍ਰੈਕਟ ਅਤੇ ਆਊਟ ਸੋਰਸ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਦੂਜੀ ਵੱਡੀ ਮੰਗ ਇਹ ਹੈ ਕਿ ਪਿਛਲੀ ਹੜਤਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਸਾਥੀਆਂ 'ਤੇ ਧਾਰਾ 307 ਦੇ ਮਾਮਲੇ ਦਰਜ ਕਰਕੇ ਅਜੇ ਵੀ ਜੇਲ੍ਹਾਂ ਵਿਚ ਰੱਖਿਆ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਵਿਚ ਗਹਿਰਾ ਰੋਸ ਹੈ।
ਬਚਿੱਤਰ ਸਿੰਘ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਨੇ ਵੀ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। “ਚੋਣਾਂ ਤੋਂ ਪਹਿਲਾਂ ਸਾਰੀਆਂ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਗਏ ਸਨ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਕੀਤਾ ਗਿਆ। ਉਲਟਾ ਸਾਡੇ ਉੱਤੇ ਲਾਠੀਚਾਰਜ ਕੀਤਾ ਗਿਆ ਅਤੇ ਝੂਠੇ ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਹੜਤਾਲ ਕਰਨਾ ਮੁਲਾਜ਼ਮਾਂ ਦਾ ਸ਼ੌਕ ਨਹੀਂ, ਸਗੋਂ ਮਜਬੂਰੀ ਹੈ। ਕੱਲ੍ਹ ਸਰਕਾਰ ਨਾਲ ਲੰਬੀ ਮੀਟਿੰਗ ਵੀ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਰਾਤ ਨੂੰ ਕੁਝ ਆਗੂਆਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ, ਜਿਸ ਕਾਰਨ ਰੋਸ ਹੋਰ ਵੱਧ ਗਿਆ। ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਸੀ, ਜਿਸਨੂੰ ਯੂਨੀਅਨ ਦੇ ਬੰਦ ਸੱਦੇ ਕਰਕੇ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਵੇਲੇ ਜ਼ਿਲ੍ਹਾ ਪੱਧਰ ’ਤੇ ਸ਼ਾਂਤਮਈ ਧਰਨੇ ਜਾਰੀ ਹਨ।
ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਧਰਨੇ ਲਗਾਏ ਜਾਣਗੇ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਮਾਮਲੇ ਦਾ ਸ਼ਾਂਤਮਈ ਹੱਲ ਕੱਢਿਆ ਜਾਵੇ।
ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ ਹੈਰੋਇਨ ਤੇ ਡਰੱਗ ਮਨੀ ਬਰਾਮਦ
NEXT STORY