ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨੇੜਲੇ ਪਿੰਡ ਗਜੂਗਾਜੀ ਦੇ ਰਹਿਣ ਵਾਲੇ ਵਿਅਕਤੀ ਮੰਗਲ ਸਿੰਘ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਦੂਜੇ ਪਾਸੇ ਮ੍ਰਿਤਕ ਦੇ ਭਰਾ ਜਸਵੰਤ ਸਿੰਘ ਅਤੇ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਨੂੰ ਮੰਗਲ ਸਿੰਘ ਨੂੰ ਤਿੰਨ ਲੋਕ ਅੱਧਮਾਰੀ ਹਾਲਤ ’ਚ ਘਰ ਛੱਡ ਗਏ ਸਨ, ਜਦ ਉਨ੍ਹਾਂ ਤੋਂ ਮੰਗਲ ਦੀ ਇਸ ਹਾਲਤ ਬਾਰੇ ਪੁੱਛਿਆ ਤਾਂ ਉਨ੍ਹਾਂ ਕੋਈ ਜਵਾਬ ਨਹੀਂ ਦਿਤਾ ਅਤੇ ਉਥੋਂ ਜਲਦ ਹੀ ਭੱਜ ਨਿਕਲੇ। ਇਸ ਤੋਂ ਬਾਅਦ ਜਦੋਂ ਮੰਗਲ ਨੂੰ ਹਸਪਤਾਲ ’ਚ ਇਲਾਜ ਲਈ ਪਰਿਵਾਰ ਲੈ ਕੇ ਗਿਆ ਤਾਂ ਉਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੰਗਲ ਸਿੰਘ ਦੇ ਪਰਿਵਾਰ ਦਾ ਦੋਸ਼ ਹੈ ਕਿ ਮੰਗਲ ਸਿੰਘ ਨੇੜਲੇ ਪਿੰਡ ਜੋੜਾ ਸਿੰਘਾ ਦੇ ਇਕ ਕਿਸਾਨ ਦੇ ਘਰ ਨੌਕਰੀ ਕਰਦਾ ਸੀ ਅਤੇ ਉਸਦੇ ਖੇਤਾਂ ਅਤੇ ਪਸ਼ੂਆਂ ਦੀ ਸਾਂਭ-ਸੰਭਾਲ ਕਰਦਾ ਸੀ। ਉਨ੍ਹਾਂ ਵਲੋਂ ਹੀ ਉਸਨੂੰ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰਕੇ ਘਰ ਛੱਡ ਦਿੱਤਾ ਗਿਆ। ਜਿਸ ਤੋਂ ਬਾਅਦ ਮੰਗਲ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਮੰਗਲ ਸਿੰਘ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਉਥੇ ਹੀ ਮ੍ਰਿਤਕ ਦੇ ਘਰ ਪਹੁੰਚੇ ਪੁਲਸ ਥਾਣਾ ਘੁੰਮਣਕਲਾਂ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਮਿਲੀ ਤਾ ਉਨ੍ਹਾਂ ਵਲੋਂ ਮੌਕੇ ’ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਭੇਜਿਆ ਜਾ ਰਿਹਾ ਹੈ ਅਤੇ ਜੋ ਵੀ ਪੋਸਟਮਾਰਟਮ ਦੀ ਰਿਪੋਰਟ ’ਚ ਸਾਮਣੇ ਆਵੇਗਾ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਡਿਸਕਸ ਥਰੋਅਰ ਕਮਲਪ੍ਰੀਤ ਦਾ ਪਿੰਡ ਪੁੱਜਣ ’ਤੇ ਭਰਵਾਂ ਸਵਾਗਤ
NEXT STORY