ਫ਼ਰੀਦਕੋਟ (ਰਾਜਨ) : ਜ਼ਿਲ੍ਹੇ ਦੇ ਪਿੰਡ ਕੰਮੇਆਣਾ ਵਿਚ ਇਕ ਵਿਅਕਤੀ ਦਾ ਘਰ ਵਿਚ ਹੀ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਮ੍ਰਿਤਕ ਦੇ ਸਿਰ ਵਿਚ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਵੱਲੋਂ ਮੌਕੇ 'ਤੇ ਪੁੱਜ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪੁੱਜੇ ਜਾਂਚ ਅਧਿਕਾਰੀ ਐੱਸ.ਪੀ. ਸੰਦੀਪ ਵਡੇਰਾ ਨੇ ਦੱਸਿਆ ਕਿ ਇਸ ਘਟਨਾ ਬਾਰੇ ਸਵੇਰੇ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਿਸਦੀ ਪਛਾਣ ਇੰਦਰਜੀਤ ਸਿੰਘ ਉਰਫ ਇੰਦਰੂ ਵਜੋਂ ਹੋਈ ਹੈ ਦੀ ਲਾਸ਼ ਉਸ ਦੇ ਘਰ ਵਿਚ ਹੀ ਮੰਜੀ 'ਤੇ ਪਈ ਮਿਲੀ।
ਉਨ੍ਹਾਂ ਦੱਸਿਆ ਕਿ ਸੰਖੇਪ ਜਾਣਕਾਰੀ ਅਨੁਸਾਰ ਕਿਸੇ ਤੇਜ਼ਧਾਰ ਹਥਿਆਰ ਨਾਲ ਇਸ ਦੇ ਸਿਰ 'ਤੇ ਵਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਦੇ ਦੋ ਵਿਆਹ ਹੋਏ ਸਨ ਅਤੇ ਦੂਜੇ ਵਿਆਹ ਤੋਂ ਬਾਅਦ ਇਸਦੇ ਸਬੰਧ ਦੂਸਰੀ ਪਤਨੀ ਨਾਲ ਚੰਗੇ ਨਹੀਂ ਸਨ ਜੋ ਅਜੇ ਪੁਲਸ ਜਾਂਚ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ।
ਅਬੋਹਰ ਕਤਲਕਾਂਡ ਨਾਲ ਜੁੜੀ ਵੱਡੀ ਅਪਡੇਟ, ਪੁਲਸ ਨੇ ਚੁੱਕ ਲਿਆ ਮੁਲਜ਼ਮ (ਵੀਡੀਓ)
NEXT STORY