ਮੋਗਾ (ਕਸ਼ਿਸ਼ ਸਿੰਗਲਾ) : ਥਾਣਾ ਮਹਿਣਾ ਦੀ ਪੁਲਸ ਨੇ ਦੋ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਰੌਲੀ ਮੋਗਾ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਨੇ ਐੱਸ.ਐੱਸ.ਪੀ. ਮੋਗਾ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਪਿੰਡ ਝਬੇਲਵਾਲੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਜਸਜੀਤ ਸਿੰਘ ਉਰਫ਼ ਪ੍ਰੈਟੀ ਪੁੱਤਰ ਸਰਬਜੀਤ ਸਿੰਘ, ਸਰਬਜੀਤ ਸਿੰਘ ਪੁੱਤਰ ਹਾਕਮ ਸਿੰਘ, ਜਸਵੀਰ ਕੌਰ ਪਤਨੀ ਸਰਬਜੀਤ ਸਿੰਘ ਅਤੇ ਸੰਦੀਪ ਕੌਰ ਪਤਨੀ ਜਸਜੀਤ ਸਿੰਘ ਨੇ ਮਿਲਭੁਗਤ ਕਰਕੇ ਪੁਰਾਣੇ ਵਾਹਨ (ਬੈਲਰ, ਟਰੈਕਟਰ-ਟ੍ਰਾਲੇ ਆਦਿ) ਵੇਚਣ ਦੀ ਆੜ ਹੇਠ ਨਕਲੀ ਕਾਗਜ਼ਾਤ ਰਾਹੀਂ ਧੋਖਾ ਦਿੱਤਾ ਅਤੇ ਉਸ ਤੋਂ 1 ਕਰੋੜ 3 ਲੱਖ 73 ਹਜ਼ਾਰ ਰੁਪਏ ਠੱਗ ਲਏ।
ਉਕਤ ਨੇ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ ਨੇ ਉਕਤ ਪਤੀ-ਪਤਨੀ ਨਾਲ ਗੱਲਬਾਤ ਕੀਤੀ ਤਾਂ ਉਹ ਟਾਲਮਟੋਲ ਕਰਨ ਲੱਗ ਪਏ। ਇਸ 'ਤੇ ਜੋਗਿੰਦਰ ਸਿੰਘ ਨੇ ਆਪਣੇ ਨਾਲ ਠੱਗੀ ਹੁੰਦੀ ਵੇਖ ਕੇ ਜ਼ਿਲ੍ਹਾ ਪੁਲਸ ਮੁਖੀ ਕੋਲ ਮਾਮਲੇ ਦੀ ਸ਼ਿਕਾਇਤ ਦਿੱਤੀ। ਐੱਸ.ਐੱਸ.ਪੀ. ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਨੂੰ ਸੌਂਪੀ। ਸੀ.ਆਈ.ਏ. ਵੱਲੋਂ ਸ਼ੁਰੂਆਤੀ ਜਾਂਚ ਮਗਰੋਂ, ਜੋਗਿੰਦਰ ਸਿੰਘ ਦੀ ਸ਼ਿਕਾਇਤ 'ਤੇ ਜਸਜੀਤ ਸਿੰਘ, ਸਰਬਜੀਤ ਸਿੰਘ, ਜਸਵੀਰ ਕੌਰ ਅਤੇ ਸੰਦੀਪ ਕੌਰ ਖਿਲਾਫ਼ ਠੱਗੀ, ਗ਼ਬਨ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ। ਡੀ.ਐੱਸ.ਪੀ. ਰਮਨਦੀਪ ਸਿੰਘ ਨੇ ਕਿਹਾ ਕਿ ਜਸਜੀਤ ਸਿੰਘ ਉਰਫ਼ ਪ੍ਰੈਟੀ ਅਤੇ ਜਸਵੀਰ ਕੌਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਉਹਨਾਂ ਨੂੰ ਜਲਦੀ ਹਿਰਾਸਤ 'ਚ ਲਿਆ ਜਾਵੇਗਾ।
ਕਾਰ ਤੇ ਮੋਟਰਸਾਈਕਲ ਭਿਆਨਕ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ
NEXT STORY