ਭਵਾਨੀਗੜ੍ਹ (ਅੱਤਰੀ) : ਨੇੜਲੇ ਪਿੰਡ ਬਾਲਦ ਖੁਰਦ ਦੇ ਇਕ ਵਿਅਕਤੀ ਵਲੋਂ ਕਰਜ਼ੇ ਕਾਰਨ ਫਾਹ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਦਰਸ਼ਨ ਸਿੰਘ (40) ਪੁੱਤਰ ਮਹਿੰਦਰ ਸਿੰਘ ਜੋ ਕਿ ਪਿੰਡ 'ਚ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ, ਉੱਪਰ 4-5 ਲੱਖ ਰੁਪਏ ਦਾ ਕਰਜ਼ਾ ਸੀ, ਇਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਰਕੇ ਉਸ ਨੇ ਬੀਤੀ ਰਾਤ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਸਰਪੰਚ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਅਤੇ ਹੋਰ ਮਾਲੀ ਮਦਦ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪੁੱਤ ਦੀ ਬੀਮਾਰੀ ਤੋਂ ਪਰੇਸ਼ਾਨ ਹੋਮਗਾਰਡਜ਼ ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ
NEXT STORY