ਅਬੋਹਰ (ਸੁਨੀਲ) : ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਉਸਦੀ ਪਤਨੀ ਵਿਰੁੱਧ ਆਈਪੀਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਕਰ ਰਹੇ ਹਨ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਵੀਨਾ ਪਤਨੀ ਰਾਜਕੁਮਾਰ ਵਾਸੀ ਆਰੀਆ ਨਗਰ ਗਲੀ ਨੰ.7 ਨੇ ਦੱਸਿਆ ਕਿ ਉਸ ਦੇ ਲੜਕੇ ਵਿੱਕੀ ਦਾ ਵਿਆਹ ਸ਼ਾਲੂ ਪੁੱਤਰੀ ਮਾਮਨ ਲਾਲ ਵਾਸੀ ਗਿੱਦੜਬਾਹਾ ਨਾਲ ਹੋਇਆ ਸੀ। ਸ਼ਾਲੂ ਅਕਸਰ ਉਸਦੇ ਲੜਕੇ ਵਿੱਕੀ ਨਾਲ ਲੜਦੀ ਰਹਿੰਦੀ ਸੀ ਅਤੇ ਆਪਣੇ ਪੇਕੇ ਚਲੀ ਜਾਂਦੀ ਸੀ।
ਬੀਤੇ ਦਿਨ ਵੀ ਵਿੱਕੀ ਦੀ ਆਪਣੀ ਪਤਨੀ ਸ਼ਾਲੂ ਨਾਲ ਲੜਾਈ ਹੋ ਗਈ ਸੀ। ਉਸ ਦੇ ਲੜਕੇ ਨੇ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਤੋਂ ਬਾਅਦ ਸ਼ਾਲੂ ਆਪਣੇ ਬੱਚਿਆਂ ਨਾਲ ਆਪਣੇ ਪੇਕੇ ਘਰ ਚਲੀ ਗਈ। ਜਦੋਂ ਉਸ ਦੇ ਪੁੱਤਰ ਦੀ ਸਿਹਤ ਵਿਗਡ਼ ਗਈ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿੱਚ ਸ਼ਾਲੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਸ਼ਨਾਖਤੀ ਕਾਰਡ ਵਿਖਾ ਕੇ ਪਾ ਸਕੋਗੇ ਵੋਟ, ਚੋਣ ਕਮਿਸ਼ਨ ਨੇ ਦਿੱਤੀ ਇਜਾਜ਼ਤ
NEXT STORY