ਮਹਿਲ ਕਲਾਂ (ਹਮੀਦੀ): ਥਾਣਾ ਠੁੱਲੀਵਾਲ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਕੱਟੇ ਅਤੇ ਦੋ ਕਾਰਤੂਸਾਂ ਸੁਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁਖੀ ਇੰਚਾਰਜ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕਰਮਗੜ ਤੋਂ ਹਮੀਦੀ ਜਾਂਦੀ ਲਿੰਕ ਸੜਕ 'ਤੇ ਪੁਲ਼ ਡਰੇਨ ਨੇੜੇ ਨਾਜਾਇਜ਼ ਅਸਲੇ ਸਮੇਤ ਇਕ ਵਿਅਕਤੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਪੁਲਸ ਟੀਮ ਨੇ ਤੁਰੰਤ ਰੇਡ ਕਰਦਿਆਂ ਵਿਅਕਤੀ ਨੂੰ ਮੌਕੇ 'ਤੇ ਜਾ ਕੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਦੀਪਕ ਕੁਮਾਰ ਵਾਸੀ ਸੇਖਾ ਰੋਡ ਬਰਨਾਲਾ ਵਜੋਂ ਹੋਈ ਹੈ। ਉਸ ਕੋਲੋਂ ਇਕ ਦੇਸੀ ਕੱਟਾ ਅਤੇ ਦੋ ਕਾਰਤੂਸ ਬਰਾਮਦ ਕੀਤੇ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਚਾਚਿਆਂ ਨੇ ਬੁਰੇ ਤਰੀਕੇ ਵੱਢਿਆ ਭਤੀਜਾ, ਮੌਕੇ 'ਤੇ ਪਹੁੰਚੀ ਪੁਲਸ ਵੀ ਗਈ ਕੰਬ
NEXT STORY