ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਦੀ ਟੀਮ ਨੇ ਮੋਟਰਸਾਈਕਲ ਸਵਾਰ 1 ਵਿਅਕਤੀ ਨੂੰ ਚੰਡੀਗੜ੍ਹ ਕਾਲੋਨੀ ਨੇੜਿਓਂ 11 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਜਗਦੀਪ ਸਿੰਘ ਦੀ ਟੀਮ ਵੱਲੋਂ ਹੈਰੋਇਨ ਸਣੇ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਯਾਦਵਿੰਦਰ ਸਿੰਘ ਯਾਦ ਪੁੱਤਰ ਸਤਨਾਮ ਸਿੰਘ ਵਾਸੀ ਸੰਧਵਾਂ ਕਲਾ (ਘੁਮਾਣ) ਗੁਰਦਾਸਪੁਰ ਦੇ ਰੂਪ ਵਿਚ ਹੋਈ ਹੈ। ਉਸ ਦੇ ਖ਼ਿਲਾਫ਼ NDPS ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਗਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਕੌਂਸਲ ਦੇ ਕਾਗਜ਼ ਭਰਨ ਨੂੰ ਲੈ ਕੇ 'ਆਪ' ਤੇ ਅਕਾਲੀ ਆਗੂਆਂ 'ਚ ਧੱਕਾ-ਮੁੱਕੀ
NEXT STORY