ਲੁਧਿਆਣਾ (ਸ਼ਿਵਮ): ਥਾਣਾ ਲਾਡੋਵਾਲ ਦੀ ਪੁਲਸ ਨੇ ਸਤਿਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੀ ਭੱਠੀ ਨਾਲ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਸਤਿਲੁਜ ਦਰਿਆ ਦੇ ਕੰਢੇ ਇਕ ਵਿਅਕਤੀ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੀ ਭੱਠੀ ਤੋਂ ਸ਼ਰਾਬ ਤਿਆਰ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਇਸ ਮਗਰੋਂ ਪੁਲਸ ਨੇ ਤੁਰੰਤ ਮੌਕੇ 'ਤੇ ਰੇਡ ਕੀਤੀ। ਇੱਥੇ ਪੁਲਸ ਨੇ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਭੱਠੀ ਸਮੇਤ ਮੁਲਜ਼ਮ ਸੋਨੂੰ ਪੁੱਤਰ ਸਤਨਾਮ ਸਿੰਘ ਵਾਸੀ ਭੋਲੇਵਾਲ ਜਦੀਦ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਵੱਲੋਂ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਅਮਰੀਕਾ ਨਾਲ ਜੁੜੇ ਤਾਰ
NEXT STORY