ਫਿਰੋਜ਼ਪੁਰ (ਪਰਮਜੀਤ ਸੋਢੀ): ਸੀ.ਆਈ.ਏ. ਸਟਾਫ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 2 ਪਿਸਟਲ 32 ਬੋਰ ਸਮੇਤ 2 ਰੋਂਦ ਜ਼ਿੰਦਾ ਸਣੇ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਇਤਲਾਹ ਮਿਲੀ ਕਿ ਸੁਰਜੀਤ ਉਰਫ ਮਿੱਠਣ ਪੁੱਤਰ ਗੁਰਨਾਮ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਪਾਸ ਨਾਜਾਇਜ਼ ਪਿਸਟਲ ਹੈ, ਜੋ ਹਰ ਵਕਤ ਆਪਣੇ ਨਾਲ ਰੱਖਦਾ ਹੈ।
ਅੱਜ ਸੁਰਜੀਤ ਉਰਫ ਮਿੱਠਣ ਕਿਸੇ ਦੀ ਉਡੀਕ ਵਿਚ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਸ਼ੈੱਡ ਹੇਠਾਂ ਖੜਾ ਹੋਇਆ ਹੈ। ਜੇਕਰ ਉਸ ਨੂੰ ਹੁਣੇ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਨਾਜਾਇਜ਼ ਪਿਸਟਲ ਬਰਾਮਦ ਹੋ ਸਕਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਕੋਲੋਂ 2 ਪਿਸਟਲ 32 ਬੋਰ ਸਮੇਤ 2 ਰੋਂਦ ਜ਼ਿੰਦਾ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਲੰਧਰ ਵਾਸੀਆਂ ਨੇ ਧੂਮਧਾਮ ਨਾਲ ਕੀਤਾ ਨਵੇਂ ਸਾਲ ਦਾ Grand Welcome, ਵੇਖੋ ਜਸ਼ਨ ਦੀਆਂ ਤਸਵੀਰਾਂ
NEXT STORY