ਜਲੰਧਰ (ਮਹੇਸ਼)- ਵਰਕਸ਼ਾਪ ਚੌਕ ’ਚ ਅੱਗ ਸੇਕਦੇ ਸਮੇਂ ਝੁਲਸੇ ਇਕ ਵਿਅਕਤੀ ਦੀ ਮੌਤ ਹੋ ਗਈ । ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਝੁਲਸੇ ਵਿਅਕਤੀ ਨੂੰ ਅੱਜ ਸਵੇਰੇ 5 ਵਜੇ ਦੇ ਕਰੀਬ ਗੰਭੀਰ ਹਾਲਤ ’ਚ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਸ ਦੀ ਕੁਝ ਦੇਰ ਬਾਅਦ ਇਲਾਜ ਦੌਰਾਨ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਸਸਕਾਰ ’ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਜੀਜੇ-ਸਾਲੇ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਵਰਕਸ਼ਾਪ ਚੌਕ ਨੇੜੇ ਰਹਿੰਦੇ ਲੋਕਾਂ ਤੋਂ ਮ੍ਰਿਤਕ ਦੀ ਪਛਾਣ ਬਾਰੇ ਪੁੱਛਗਿੱਛ ਕੀਤੀ ਗਈ ਹੈ ਪਰ ਉਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਉਸ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਹੈ, ਜੇਕਰ ਇਸ ਦੌਰਾਨ ਉਸ ਦੀ ਪਛਾਣ ਨਹੀਂ ਹੋਈ ਤਾਂ ਪੁਲਸ ਆਪਣੇ ਪੱਧਰ ’ਤੇ ਉਸ ਦਾ ਪੋਸਟਮਾਰਟਮ ਕਰਵਾਏਗੀ।
ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚ ਡਿਊਟੀ ’ਤੇ ਤਾਇਨਾਤ ਪੁਲਸ ਕਰਮਚਾਰੀ ਦੀ ਗੋਲ਼ੀ ਲੱਗਣ ਨਾਲ ਮੌਤ
ਟੈਕਸ ਚੋਰੀ ਵਿਰੁੱਧ ਮੋਬਾਈਲ ਵਿੰਗ ਦੀ ਵੱਡੀ ਕਾਰਵਾਈ, 4 ਟਰੱਕ ਜ਼ਬਤ ਕਰਦਿਆਂ ਵਸੂਲਿਆ 6.50 ਲੱਖ ਜੁਰਮਾਨਾ
NEXT STORY