ਲੁਧਿਆਣਾ (ਰਿਸ਼ੀ)- ਪਿੰਡ ਥਰੀਕੇ ਕੋਲ ਸਥਿਤ ਬਸੰਤ ਸਿਟੀ ’ਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਪਤਾ ਲਗਦੇ ਹੀ ਪਰਿਵਾਰ ਦੇ ਲੋਕਾਂ ਨੇ ਆਸ-ਪਾਸ ਦੇ ਲੋਕਾਂ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ
ਪੁਲਸ ਨੇ ਮਰਨ ਵਾਲੇ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸੀਤਾ ਰਾਮ ਵਜੋਂ ਕੀਤੀ ਹੈ। ਪੁਲਸ ਨੇ ਉਸ ਦੇ ਮਾਤਾ ਪਿਤਾ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ। ਥਾਣਾ ਸਦਰ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਲੇਬਰ ਦਾ ਕੰਮ ਕਰਦਾ ਸੀ ਅਤੇ ਵਿਆਹਿਆ ਹੋਇਆ ਸੀ। ਉਹ ਆਪਣੇ ਪਰਿਵਾਰ ਨਾਲ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ
ਉਸ ਦੀ ਪਤਨੀ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਮੰਗਲਵਾਰ ਨੂੰ ਸਵੇਰੇ ਜਦੋਂ ਉਹ ਉਸ ਦੇ ਕਮਰੇ ’ਚ ਗਈ ਤਾਂ ਉਸ ਨੇ ਦੇਖਿਆ ਕਿ ਉਸ ਦੀ ਲਾਸ਼ ਪੱਖੇ ਲਟਕ ਰਹੀ ਸੀ, ਜਿਸ ’ਤੇ ਉਸ ਨੇ ਰੌਲਾ ਪਾ ਕੇ ਆਂਢ-ਗੁਆਂਢ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ’ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
NEXT STORY