ਪੱਟੀ (ਸੌਰਭ, ਸੋਢੀ) - ਤਰਨਤਾਰਨ ਦੇ ਪੱਟੀ ਇਲਾਕੇ ’ਚ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਚਾਂਦ ਸ਼ਰਮਾ ਪਤਨੀ ਅਮਨਦੀਪ ਵਾਸੀ ਵਾਰਡ ਨੰ: 7 ਪੱਟੀ ਨੇ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਮੇਰੇ ਪਤੀ ’ਤੇ ਰੰਜ਼ਿਸ਼ ਤਹਿਤ ਝੂਠਾ ਕੇਸ ਦਰਜ ਕਰਵਾਇਆ ਗਿਆ ਸੀ, ਜਿਸ ਕਾਰਨ ਉਹ ਪਿਛਲੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਜਦੋਂ ਦੂਜੀ ਧਿਰ ਨੂੰ ਰਾਜ਼ੀਨਾਮੇ ਦੀ ਗੱਲ ਕਹੀ ਜਾਂਦੀ ਸੀ ਤਾਂ ਉਹ ਰਾਜ਼ੀਨਾਮੇ ਦਾ ਢੇਡ ਲੱਖ ਰੁਪਏ ਮੰਗਦੇ ਸੀ। ਚਾਂਦ ਸ਼ਰਮਾ ਨੇ ਦੱਸਿਆ ਕਿ ਮੇਰੇ ਪਤੀ ਨੇ ਮਰਨ ਤੋਂ ਪਹਿਲਾਂ ਸੁਸਾਇਡ ਨੋਟ ’ਚ ਕੁਝ ਵਿਅਕਤੀਆਂ ਦੇ ਨਾਮ ਲਿਖੇ ਹਨ, ਜਿਨ੍ਹਾਂ ਤੋਂ ਪਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਸ ਸਬੰਧੀ ਦਰਖ਼ਾਸਤ ਦੇ ਦਿੱਤੀ ਗਈ ਅਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਮਨਦੀਪ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਖਾਸਤ ਪ੍ਰਾਪਤ ਹੋਈ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ
ਚੰਡੀਗੜ੍ਹ 'ਚ ਪਾਰਾ 40 ਤੋਂ ਪਾਰ, 'ਲੂ' ਦੀ ਮਾਰ ਝੱਲ ਰਹੇ ਲੋਕਾਂ ਲਈ ਕੁੱਝ ਰਾਹਤ ਦੀ ਖ਼ਬਰ
NEXT STORY