ਫ਼ਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ): ਫ਼ਤਿਹਗੜ੍ਹ ਸਾਹਿਬ ਵਿਖੇ ਬੁੱਧਵਾਰ ਨੂੰ ਚੱਲੀ ਤੇਜ਼ ਹਨੇਰੀ ਦੇ ਕਾਰਨ ਇਕ ਦਰੱਖਤ ਦੇ ਨਾਲ ਬਿਜਲੀ ਦਾ ਖੰਭਾ ਟੁੱਟ ਗਿਆ, ਜਿਸ ਦੇ ਥੱਲੇ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਪਾਲ ਕੁਮਾਰ ਨਿਵਾਸੀ ਸਰਹਿੰਦ ਦੇ ਤੌਰ 'ਤੇ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਪਾਲ ਕੁਮਾਰ ਆਪਣੀ ਮਾਤਾ ਦੀ ਦਵਾਈ ਲੈਣ ਲਈ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਮਾਲਕ ਦੀ ਬੇਰਹਿਮੀ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ!
ਚਰਨਜੀਤ ਨੇ ਦੱਸਿਆ ਕਿ ਤੇਜ਼ ਹਨੇਰੀ ਦੇ ਕਾਰਨ ਸਰਹਿੰਦ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਕ ਦਰਖ਼ਤ ਬਿਜਲੀ ਦੇ ਖੰਬੇ 'ਤੇ ਡਿੱਗ ਗਿਆ ਅਤੇ ਇਹ ਖੰਭਾ ਉਸ ਦੇ ਭਰਾ 'ਤੇ ਡਿੱਗ ਗਿਆ। ਉਸ ਦੇ ਭਰਾ ਨੂੰ ਬਿਜਲੀ ਦੇ ਖੰਭੇ ਥੱਲਿਓਂ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ ਤੇ ਇਲਾਜ ਦੇ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਦੇਖਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਪਰ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਐਬੂਲੈਂਸ ਜਲਦੀ ਨਾਲ ਆ ਜਾਂਦੀ ਤਾਂ ਸਤਪਾਲ ਬਚ ਸਕਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਦਫ਼ਤਰਾਂ ’ਚ ਬੈਠਣ ਦੇ ਹੁਕਮ
NEXT STORY