ਲੁਧਿਆਣਾ (ਗੌਤਮ) : ਕੈਨੇਡਾ ਵਾਸੀ ਇਕ ਵਿਅਕਤੀ ਨੇ ਪੱਖੋਵਾਲ ਰੋਡ 'ਤੇ ਸਥਿਤ ਓਮੈਕਸ ਰੈਜ਼ੀਡੈਂਸੀ ਦੇ ਫਲੈਟ ਦੀ 11ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਿਵੇਂ ਹੀ ਆਸਪਾਸ ਦੇ ਲੋਕਾਂ ਨੇ ਕਿਸੇ ਦੇ ਡਿੱਗਣ ਦੀ ਆਵਾਜ਼ ਸੁਣੀ ਤਾਂ ਉਹ ਮੌਕੇ 'ਤੇ ਪਹੁੰਚੇ ਅਤੇ ਪੁਲਸ ਕੰਟਰੋਲ ਨੂੰ ਸੂਚਨਾ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਵਿਅਕਤੀ ਦੇ ਸਿਰ 'ਤੇ ਸੱਟ ਲੱਗਣ ਕਾਰਨ ਜ਼ਿਆਦਾ ਖੂਨ ਵਹਿ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਿਸ ’ਤੇ ਉਸ ਨੇ ਪੁਲੀਸ ਕੰਟਰੋਲ ਨੂੰ ਸੂਚਨਾ ਦਿੱਤੀ। ਇਹ ਹਾਦਸਾ ਓਮੈਕਸ ਰੈਜ਼ੀਡੈਂਸ ਦੀ ਕੋਰ ਕਿੰਗ ਬਿਲਡਿੰਗ ਦੀ 11ਵੀਂ ਮੰਜ਼ਿਲ 'ਤੇ ਸਥਿਤ ਫਲੈਟ ਨੰਬਰ 1103 'ਚ ਵਾਪਰਿਆ।
ਇਹ ਵੀ ਪੜ੍ਹੋ- ਵਿਦੇਸ਼ 'ਚ ਪੰਜਾਬਣ ਨੇ ਬਣਾਇਆ ਨਾਮ, ਹਾਸਲ ਕੀਤੀ ਵੱਡੀ ਉਪਲਬਧੀ
ਮੌਕੇ 'ਤੇ ਪਹੁੰਚੀ ਥਾਣਾ ਸਦਰ ਦੀ ਪੁਲਸ ਨੇ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਦੀ ਪਛਾਣ 59 ਸਾਲਾ ਸਿੰਦਰਪਾਲ ਗਰੇਵਾਲ ਵਜੋਂ ਕੀਤੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਉਸਦੇ ਰਿਸ਼ਤੇਦਾਰ ਜਗਵੀਰ ਸਿੰਘ ਨੇ ਦੱਸਿਆ ਕਿ ਸਿੰਦਰਪਾਲ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿੱਚ ਰਹਿ ਰਿਹਾ ਸੀ। ਉਹ ਤਿੰਨ-ਚਾਰ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ ਅਤੇ ਉਕਤ ਫਲੈਟ ਵਿੱਚ ਰਹਿ ਰਿਹਾ ਸੀ।
ਜਗਵੀਰ ਅਨੁਸਾਰ ਸਿੰਦਰਪਾਲ ਨੇ ਉਸ ਨੂੰ ਕੈਨੇਡਾ ਤੋਂ ਫੋਨ ਕਰਕੇ ਦੱਸਿਆ ਸੀ ਕਿ ਉਸ ਨੇ ਫਰੀਦਕੋਟ ਵਿੱਚ ਰਹਿ ਰਹੀ ਆਪਣੀ ਭੈਣ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਹੈ ਅਤੇ ਉਸ ਨੇ ਲੁਧਿਆਣਾ ਪਹੁੰਚ ਕੇ ਵੀ ਉਸ ਨਾਲ ਗੱਲ ਕੀਤੀ। ਉਨ੍ਹਾਂ ਨੇ ਉਸ ਨੂੰ ਸਵੇਰੇ ਮਿਲਣ ਦੀ ਗੱਲ ਕਹੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਕੇ ਜੀਵਨਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਇਸ ਦੌਰਾਨ ਸਦਰ ਥਾਣੇ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ। ਮੌਕੇ 'ਤੇ ਪਹੁੰਚੀ ਟੀਮ ਨੇ ਸਿੰਦਰਪਾਲ ਦੇ ਫਲੈਟ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਫਲੈਟ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਪੁਲਸ ਨੇ ਅੰਦਰ ਜਾ ਕੇ ਦੇਖਿਆ ਤਾਂ ਉਥੇ ਕੋਈ ਇਤਰਾਜ਼ਯੋਗ ਹਾਲਤ ਨਹੀਂ ਸੀ ਅਤੇ ਪੁਲਸ ਨੇ ਉਸ ਦੇ ਕਮਰੇ ਵਿੱਚੋਂ ਉਸ ਦਾ ਪਰਸ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਮੌਕੇ ਤੋਂ ਕਿਸੇ ਕਿਸਮ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਾਮਲੇ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੱਕ ਦੀ ਲਪੇਟ ’ਚ ਆਏ ਤਿੰਨ ਨੌਜਵਾਨ, 2 ਦੀ ਮੌਤ
NEXT STORY