ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਜਸੀਆਂ ਵਿਚ 32 ਸਾਲਾ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਸ ਨੂੰ ਸੀ.ਐੱਮ.ਸੀ. ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਤੇ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜੂ ਕੁਮਾਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਸਨਸਨੀਖੇਜ਼ ਵਾਰਦਾਤ ਦਾ ਮਾਸਟਰਮਾਈਂਡ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਸੋਨਮ ਅਤੇ ਉਸ ਦੇ ਦੋਸਤ ਵਿਸ਼ਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜੂ ਪਿਛਲੇ 2-3 ਸਾਲ ਤੋਂ ਇਕ ਫੈਕਟਰੀ ਵਿਚ ਕੰਮ ਕਰ ਰਿਹਾ ਸੀ। ਉਕਤ ਫੈਕਟਰੀ ਦੇ ਮਾਲਕ ਨੇ ਉਸ 'ਤੇ ਚੋਰੀ ਦਾ ਮਾਮਲਾ ਦਰਜ ਕਰਵਾ ਦਿੱਤਾ ਸੀ। ਬੀਤੀ ਰਾਤ ਫੈਕਟਰੀ ਮਾਲਕ ਆਪਣੇ 2 ਦਰਜਨ ਦੇ ਕਰੀਬ ਸਾਥੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਆਇਆ ਤੇ ਰਾਜੂ ਕੁਮਾਰ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ
ਉਨ੍ਹਾਂ ਦੱਸਿਆ ਕਿ ਰਾਜੂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਸੀ.ਐੱਮ.ਸੀ. ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਦੇਰ ਰਾਤ ਨੂੰ ਉਸ ਦੀ ਮੌਤ ਹੋ ਗਈ। ਜਦੋਂ ਇਸ ਮਾਮਲੇ ਸਬੰਧੀ ਚੌਕੀ ਇੰਚਾਰਜ ਅਜੀਤ ਪਾਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਿਸਟੈਂਟ ਇੰਸਪੈਕਟਰ ਜਨਰਲ ਫਲਾਇੰਗ ਸਕੁਐਡ ਮਨਮੋਹਨ ਕੁਮਾਰ ਸ਼ਰਮਾ ਮਿਲੇਗਾ ਰਾਸ਼ਟਰਪਤੀ ਮੈਡਲ
NEXT STORY