ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਆਇਆ 75 ਸਾਲਾ ਬਜ਼ੁਰਗ ਵਿਅਕਤੀ ਅੰਮ੍ਰਿਤਸਰ ਵਿੱਚ ਲਾਪਤਾ ਹੋ ਗਿਆ। ਲਾਪਤਾ ਵਿਅਕਤੀ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਜੋ ਜ਼ਿਲ੍ਹਾ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਲਖਮੀਰ ਬਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਦਿਮਾਗੀ ਹਾਲਤ ਠੀਕ ਨਹੀਂ ਦੱਸੀ ਜਾ ਰਹੀ।
ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
ਦਰਸ਼ਨ ਸਿੰਘ ਦਾ ਪਰਿਵਾਰ 6 ਜੂਨ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰੂਘਰ ਮੱਥਾ ਟੇਕਣ ਲਈ ਅੰਮ੍ਰਿਤਸਰ ਆਇਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ, 7 ਜੂਨ ਦੀ ਸਵੇਰ ਉਹਨਾਂ ਨੂੰ ਆਖਰੀ ਵਾਰ ਗੁਰਦੁਆਰਾ ਬਾਬਾ ਅਟੱਲ ਸਾਹਿਬ ਨੇੜੇ ਸੀਸੀਟੀਵੀ ਫੁਟੇਜ 'ਚ ਵੇਖਿਆ ਗਿਆ ਸੀ, ਉਸ ਤੋਂ ਬਾਅਦੋਂ ਉਹ ਲਾਪਤਾ ਹਨ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਪਰਿਵਾਰ ਨੇ ਪੁਲਿਸ ਚੌਂਕੀ ਗਲਿਆਰਾ (ਥਾਣਾ ਕੋਤਵਾਲੀ ਹੇਠ) ਵਿੱਚ ਗੁਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਹੈ। ਪਰਿਵਾਰ ਵੱਲੋਂ ਅੱਜ ਸ਼ਹਿਰ ਦੇ ਕਈ ਹਿੱਸਿਆਂ 'ਚ ਪੋਸਟਰ ਲਾਏ ਗਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਦਰਸ਼ਨ ਸਿੰਘ ਬਾਰੇ ਜਾਣਕਾਰੀ ਮਿਲਣ 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ।ਬੇਹੱਦ ਚਿੰਤਤ ਪਰਿਵਾਰ ਨੇ ਮੀਡੀਆ ਰਾਹੀਂ ਵੀ ਲੋਕਾਂ ਅਤੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਉਹਨਾਂ ਦੇ ਪਿਤਾ ਨੂੰ ਲੱਭਣ ਵਿੱਚ ਮਦਦ ਕੀਤੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਨੂੰ ਦਰਸ਼ਨ ਸਿੰਘ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਉਸ ਨੂੰ 20 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਲਾਸ਼
ਜਦ ਮੀਡੀਆ ਵੱਲੋਂ ਪੁਲਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ, ਪਰ ਫਿਲਹਾਲ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ। ਦਰਸ਼ਨ ਸਿੰਘ ਦੇ ਪਰਿਵਾਰਕ ਮੈਂਬਰ ਦਰਦ ਭਰੇ ਸ਼ਬਦਾਂ ਵਿੱਚ ਕਹਿ ਰਹੇ ਹਨ, "ਅਸੀਂ ਹਰ ਥਾਂ ਭਾਲ ਕਰ ਰਹੇ ਹਾਂ, ਪਰ ਸਾਨੂੰ ਹਜੇ ਤੱਕ ਕੋਈ ਪਤਾ ਨਹੀਂ ਲੱਗਿਆ। ਜੇ ਕਿਸੇ ਵੀ ਵਿਅਕਤੀ ਨੇ ਉਨ੍ਹਾਂ ਨੂੰ ਕਿਤੇ ਵੀ ਦੇਖਿਆ ਹੋਵੇ, ਤਾਂ ਕਿਰਪਾ ਕਰਕੇ ਸਾਡੇ ਜਾਂ ਨਜ਼ਦੀਕੀ ਪੁਲਸ ਥਾਣੇ ਨਾਲ ਸੰਪਰਕ ਕਰੋ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਪੈਟਰੋਲ ਦੀ ਕੈਨੀ ਲੈ ਕੇ ਆਇਆ ਨੌਜਵਾਨ ਤੇ ਫਿਰ...
NEXT STORY