ਲੁਧਿਆਣਾ (ਰਿਸ਼ੀ)- ਸਾਹਨੇਵਾਲ ਇਲਾਕੇ ’ਚ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 4 ਬਦਮਾਸ਼ ਥਾਣਾ ਸਦਰ ਦੀ ਪੁਲਸ ਦੇ ਹੱਥੇ ਚੜ੍ਹ ਗਏ, ਜਦੋਂਕਿ ਉਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਭੱਜ ’ਚ ਕਾਮਯਾਬ ਹੋ ਗਿਆ। ਪੁਲਸ ਨੇ ਮੁਲਜ਼ਮਾਂ ਦੇ ਕੋਲੋਂ ਖਿਡੌਣਾ ਪਿਸਤੌਲ, ਏਅਰਗੰਨ, ਮੋਟਰਸਾਈਕਲ, ਐਕਟਿਵਾ ਅਤੇ 2 ਦਾਤਰ ਬਰਾਮਦ ਕਰ ਕੇਸ ਦਰਜ ਕਰ ਲਿਆ ਹੈ। ਉਕਤ ਜਾਣਕਾਰੀ ਏ. ਸੀ. ਪੀ. ਗੁਰਇਕਬਾਲ ਸਿੰਘ, ਐੱਸ. ਐੱਚ. ਓ. ਹਰਸ਼ਵੀਰ ਸਿੰਘ ਅਤੇ ਚੌਕੀ ਮਰਾਡੋ ਇੰਚਾਰਜ ਐੱਸ. ਆਈ. ਗੁਰਮੀਤ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਦਿੱਤੀਆਂ ਤਰੱਕੀਆਂ, ਪੜ੍ਹੋ ਪੂਰੀ List
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਮਨੀ, ਹਰਦੇਵ ਸਿੰਘ ਬਸੰਤ ਨਗਰ, ਨਿਰਮਲ ਸਿੰਘ ਨਿਵਾਸੀ ਪਿੰਡ ਦੁੱਗਰੀ, ਵਿਕਾਸ ਕੁਮਾਰ ਨਿਵਾਸੀ ਪ੍ਰੀਤ ਨਗਰ, ਸ਼ਿਮਲਾਪੁਰੀ ਅਤੇ ਫਰਾਰ ਗੁਰਪ੍ਰੀਤ ਸਿੰਘ ਨਿਵਾਸੀ ਜਨਤਾ ਕਾਲੋਨੀ, ਪਿੰਡ ਗਿੱਲ ਵਜੋਂ ਹੋਈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਤੇਜ਼ਧਾਰ ਹਥਿਆਰ ਦੇ ਦਮ ’ਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਸ਼ਨੀਵਾਰ ਨੂੰ ਸੰਗੋਵਾਲ ਦੇ ਇਲਾਕੇ ’ਚ ਸੁੰਨਸਾਨ ਜਗ੍ਹਾ ’ਤੇ ਬੈਠ ਕੇ ਪਟਰੋਲ ਪੰਪ ਲੁੱਟਣ ਦਾ ਪਲਾਨ ਬਣਾ ਰਹੇ ਸਨ। ਪੁਲਸ ਨੇ ਰੇਡ ਮਾਰ ਕੇ ਉਨ੍ਹਾਂ ਨੂੰ ਦਬੋਚ ਲਿਆ।
ਇਹ ਖ਼ਬਰ ਵੀ ਪੜ੍ਹੋ - ਇਮੀਗ੍ਰੇਸ਼ਨ ਵਾਲਿਆਂ ਤੋਂ ਦੁਖੀ ਜੋੜੇ ਦਾ ਟੁੱਟ ਗਿਆ ਸਬਰ ਦਾ ਬੰਨ੍ਹ, ਫ਼ਿਰ ਜੋ ਕੀਤਾ ਪੁਲਸ ਨੂੰ ਵੀ ਪੈ ਗਈਆਂ ਭਾਜੜਾਂ
ਪੁਲਸ ਅਨੁਸਾਰ ਮੁਲਜ਼ਮ ਵਿਕਾਸ ਖਿਲਾਫ ਪਹਿਲਾਂ ਵੀ ਚੋਰੀ ਦੇ 3 ਅਤੇ ਮੁਲਜ਼ਮ ਨਿਰਮਲ ਖਿਲਾਫ ਧੋਖਾਦੇਹੀ ਦਾ ਇਕ ਮਾਮਲਾ ਦਰਜ ਹੈ। ਸਾਰੇ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਗੈਂਗ ਬਣਾ ਕੇ ਵਾਰਦਾਤਾਂ ਕਰਨ ਲੱਗ ਪਏ। ਪੁਲਸ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦੇ ਪੁਲਸ ਰਿਮਾਂਡ ’ਤੇ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਦਿੱਤੀਆਂ ਤਰੱਕੀਆਂ, ਪੜ੍ਹੋ ਪੂਰੀ List
NEXT STORY