ਬਾਬਾ ਬਕਾਲਾ ਸਾਹਿਬ (ਅਠੌਲਾ)-ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧੂਲਕਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਧੂਲਕਾ ਵਿਖੇ ਕਰਿਆਨੇ ਦੀ ਦੁਕਾਨ ਕਰ ਰਹੇ ਵਿਅਕਤੀ ਮਨਜੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜੋ ਕਿ ਉਸ ਦੀ ਛਾਤੀ ’ਚ ਲੱਗੀਆਂ ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਮ੍ਰਿਤਕ ਦੇ ਮੁੰਡੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਹਿਲਾਂ ਸਾਡੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ, ਅਗਲੇ ਦਿਨ ਫੋਨ ਆਇਆ ਅਤੇ 50 ਲੱਖ ਦੀ ਮੰਗ ਕੀਤੀ ਗਈ ਅਤੇ ਦੋ ਮੋਟਰਸਾਈਕਲ ਸਵਾਰਾਂ ਨੇ ਇਹ ਕਾਰਾ ਕਰ ਦਿੱਤਾ। ਥਾਣਾ ਖਿਲਚੀਆਂ ਦੇ ਮੁਖੀ ਅਵਤਾਰ ਸਿੰਘ ਨੇ ਮੌਕੇ ’ਤੇ ਪੁੱਜ ਕੇ ਸਾਰੀ ਕਾਰਵਾਈ ਅਮਲ 'ਚ ਲਿਆਂਦੀ, ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਹੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਪਾਕਿ ਜਾਣ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)
ਭਾਜਪਾ ਨਾਲ ਗਠਜੋੜ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
NEXT STORY