ਫ਼ਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ): ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਜਦੋਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਐੱਸ.ਪੀ.ਡੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਕੁਰ ਮੜਕਨ ਵਾਸੀ ਬਡਾਲੀ ਆਲਾ ਸਿੰਘ ਨੇ ਸਕਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੇਣ ਦੇ ਲਈ ਫੋਨ ਕਾਲਾਂ ਆ ਰਹੀਆਂ ਹਨ, ਤੇ ਉਨ੍ਹਾਂ ਨੂੰ ਡਰਾਉਣ ਦੇ ਲਈ ਅਣਪਛਾਤੇ ਵਿਅਕਰੀਆਂ ਵੱਲੋਂ ਉਸ ਦੇ ਘਰ ਪਿੰਡ ਬਡਾਲੀ ਆਲਾ ਸਿੰਘ ਵਿਖੇ ਰਾਤ ਸਮੇਂ ਹਮਲਾ ਵੀ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਸਮਾਜਸੇਵੀ ਨੇ ਸ਼ਰਮਸਾਰ ਕੀਤਾ ਸਮਾਜ! ਔਰਤ ਨੂੰ Cold Drink 'ਚ ਨਸ਼ੀਲੀ ਚੀਜ਼ ਪਿਆ ਕੇ ਕੀਤੀ ਗੰਦੀ ਕਰਤੂਤ
ਇਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਤਫਤੀਸ਼ ਦੌਰਾਨ ਟੈਕਨੀਕਲ ਤਰੀਕਿਆਂ ਨੂੰ ਵਰਤ ਕੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ.ਕੈਮਰਿਆਂ ਦੀ ਫੁਟੇਜ, ਵਾਰਦਾਤ ਸਮੇਂ ਕੀਤੀਆ ਗਈਆਂ ਕਾਲਾਂ ਤੋਂ ਦੋਸ਼ੀ ਪ੍ਰਿੰਸ ਕੁਮਾਰ ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਹਾਲ ਵਾਸੀ ਪਿੰਡ ਨੀਲਪੁਰ, ਜਿਲ੍ਹਾ ਪਟਿਆਲਾ ਅਤੇ ਸਤਿੰਦਰ ਸਿੰਘ ਵਾਸੀ ਮੁਕਤਸਰ, ਹਾਲ ਵਾਸੀ ਖਮਾਣੋਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀਆਂ ਵੱਲੋਂ ਵਰਤੀ ਗਈ ਕਾਰ, ਮੋਬਾਈਲ ਫੋਨ ਅਤੇ ਪਹਿਣੇ ਹੋਏ ਕੱਪੜਿਆਂ ਨੂੰ ਬਰਾਮਦ ਕਰ ਲਿਆ ਗਿਆ ਹੈ। ਦੋਸ਼ੀਆਂ ਦਾ 3 ਦਿਨਾ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
ਪੁੱਛਗਿੱਛ ਦੌਰਾਨ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਉਹ ਮੋਹਾਲੀ ਵਿਖੇ ਕਿਰਾਏ 'ਤੇ ਟੈਕਸੀ ਚਲਾਉਂਦਾ ਹੈ ਤੇ ਕੁੱਝ ਸਾਲ ਪਹਿਲਾਂ ਆਪਣੇ ਪਰਿਵਾਰ ਸਮੇਤ ਪਿੰਡ ਬਡਾਲੀ ਆਲਾ ਸਿੰਘ ਵਿਖੇ ਕਿਰਾਏ 'ਤੇ ਰਹਿ ਰਿਹਾ ਹੈ। ਉਹ ਮਾੜੀ ਸੰਗਤ ਵਿਚ ਪੈ ਕੇ ਨਸ਼ੇ ਵਗੈਰਾ ਕਰਨ ਲੱਗ ਪਿਆ ਅਤੇ ਜਿਸ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਕਈ ਵਿਅਕਤੀਆਂ ਦੇ ਪੈਸੇ ਵੀ ਦੇਣੇ ਹਨ। ਆਮਦਨ ਦਾ ਕੋਈ ਹੋਰ ਸਾਧਨ ਨਾ ਹੋਣ ਕਰਕੇ ਇਸ ਨੇ ਵਿਦੇਸ਼ ਵਿਚ ਬੈਠੇ ਕਿਸੇ ਵਿਅਕਤੀ ਰਾਹੀ ਧਮਕਾ ਕੇ ਫਿਰੌਤੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਮੁਕੱਦਮੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਵਿਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਜ਼ਿਲਕਾ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਤਿਰੰਗਾ
NEXT STORY