ਚੰਡੀਗੜ੍ਹ (ਹਾਂਡਾ) : ਪੁਲਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਹੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਨੂੰ ਪੁਲਸ ਨੇ ਨੈਸ਼ਨਲ ਸਕਿਓਰਿਟੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਕੇ ਡਿਬਰੂਗੜ੍ਹ (ਅਸਮ) ਦੀ ਜੇਲ੍ਹ ਵਿਚ ਭੇਜਿਆ ਹੋਇਆ ਹੈ। ਉਕਤ ਪੰਜਾਂ ਦੀ ਰਿਹਾਈ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਬੰਦੀਆਂ ਦੀ ਰਿਹਾਈ ਸਬੰਧੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ ਨੂੰ ਕੋਰਟ ਨੇ ਖ਼ਾਰਜ ਕਰਦਿਆਂ ਐਡਵੋਕੇਟ ਇਮਾਮ ਸਿੰਘ ਬਾਰਾ ਨੂੰ ਝਾੜ ਪਾਈ ਹੈ।
ਇਹ ਵੀ ਪੜ੍ਹੋ- ਸੁਸ਼ੀਲ ਰਿੰਕੂ ਤੋਂ ਬਾਅਦ ਹੁਣ ਨਵਾਂ ਦਾਅ ਖੇਡਣ ਦੀ ਤਿਆਰੀ 'ਚ 'ਆਪ'
ਇਸ ਪਟੀਸ਼ਨ ’ਤੇ ਕੋਰਟ ਨੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਪਟੀਸ਼ਨ ਵਿਚ ਲਿਖਿਆ ਹੈ ਕਿ ਪਟੀਸ਼ਨਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ ਹੈ ਤਾਂ ਗੈਰ-ਕਾਨੂੰਨੀ ਹਿਰਾਸਤ ਕਿਵੇਂ ਹੋ ਸਕਦੀ ਹੈ। ਪਟੀਸ਼ਨ ਵਿਚ ਡਿਬਰੂਗੜ੍ਹ ਦੇ ਜੇਲ੍ਹ ਪ੍ਰਧਾਨ ਨੂੰ ਉਸ ਦੇ ਨਾਂ ਨਾਲ ਪਾਰਟੀ ਬਣਾਇਆ ਗਿਆ ਸੀ, ਜਿਸ ’ਤੇ ਕੋਰਟ ਨੇ ਵਕੀਲ ਨੂੰ ਲਤਾੜਦਿਆਂ ਕਿਹਾ ਕਿ ਕੀ ਤੁਸੀਂ ਨਹੀਂ ਜਾਣਦੇ ਕਿ ਸਰਕਾਰੀ ਅਧਿਕਾਰੀ ਨੂੰ ਉਸ ਦੇ ਡੈਜ਼ੀਗਨੇਸ਼ਨ ਨਾਲ ਪਾਰਟੀ ਬਣਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਵੱਲੋਂ ਸਰੰਡਰ ਕਰਨ ਦੀਆਂ ਚਰਚਾਵਾਂ 'ਤੇ ਪੰਜਾਬ ਪੁਲਸ ਦਾ ਬਿਆਨ ਆਇਆ ਸਾਹਮਣੇ
ਵਕੀਲ ਨੇ ਇਸ ’ਤੇ ਕੋਰਟ ਤੋਂ ਮੁਆਫ਼ੀ ਮੰਗੀ, ਜਿਸ ਤੋਂ ਬਾਅਦ ਕੋਰਟ ਨੇ ਪਟੀਸ਼ਨ ਖ਼ਾਰਜ ਕਰ ਦਿੱਤੀ। ਦੱਸਣਯੋਗ ਹੈ ਕਿ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਨਿਰਧਾਰਿਤ ਸਮੇਂ ਤੋਂ ਪਹਿਲਾਂ ਜ਼ਮਾਨਤ ਪਟੀਸ਼ਨ ਵੀ ਦਾਖ਼ਲ ਨਹੀਂ ਕੀਤੀ ਜਾ ਸਕਦੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਚੰਡੀਗੜ੍ਹ ਦੇ ਵੀ. ਆਈ. ਪੀ. ਸੈਕਟਰ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, ਗਾਹਕ ਬਣ ਕੇ ਗਈ ਪੁਲਸ ਦੇ ਉੱਡੇ ਹੋਸ਼
NEXT STORY