ਅੰਮ੍ਰਿਤਸਰ (ਰਮਨ)-ਥਾਣਾ ਵੇਰਕਾ ਅਧੀਨ ਪੈਂਦੇ ਖੇਤਰ ਇਕ ਪ੍ਰਾਈਵੇਟ ਸਕੂਲ ਦੇ ਨੇੜੇ ਕਾਰ ਨੂੰ ਲੱਗੀ ਅੱਗ ਦੇ ਮਾਮਲੇ ਵਿਚ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਜਾਂਚ ਰਵਿੰਦਰਪਾਲ ਸਿੰਘ ਸੰਧੂ ਨੇ ਘਟਨਾ ਸਥਾਨ ਦਾ ਨਿਰੀਖਣ ਕਰਨ ਬਾਅਦ ਦੱਸਿਆ ਕਿ ਕਾਰ ਨੂੰ ਲੱਗੀ ਅੱਗ ਕਿਸੇ ਪੈਟਰੋਲ ਬੰਬ ਨਾਲ ਨਹੀਂ, ਸਗੋਂ ਕੁਦਰਤੀ ਲੱਗੀ ਹੈ। ਉਨ੍ਹਾਂ ਪੈਟਰੋਲ ਬੰਬ ਨਾਲ ਅੱਗ ਲੱਗਣ ਦੀ ਸੂਚਨਾ ਨੂੰ ਝੂਠਾ ਅਤੇ ਕੋਰੀ ਅਫਵਾਹ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸੜੀ ਕਾਰ ’ਚੋ ਇਕ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਵੇਰਕਾ ਦੀ ਪੁਲਸ ਨੇ ਅਸਲਾ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਦੇ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਦੱਸਣਯੋਗ ਹੈ ਕਿ ਬੀਤੇ ਦਿਨ ਵੇਰਕਾ ਬਾਈਪਾਸ ’ਤੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਕਾਰ ਚਾਲਕ ਵੀ ਬੁਰੀ ਤਰ੍ਹਾਂ ਨਾਲ ਗੰਭੀਰ ਜਖਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਵਲੋਂ ਤੁਰੰਤ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਸਥਿਤੀ ਦੇ ਮੱਦੇਨਜ਼ਰ ਡਾਕਟਰਾਂ ਨੇ ਉਸ ਨੂੰ ਡੀ. ਐੱਮ. ਸੀ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਰੂਪ ਵਿਚ ਜਖਮੀ ਹੋਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਠੱਕਰ ਸੰਧੂਆਂ, ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਉਨ੍ਹਾਂ ਨੇਨ ਦੱਸਿਆ ਕਿ ਥਾਣਾ ਵੇਰਕਾ ਦੇ ਐੱਸ. ਐੱਚ. ਓ. ਨੇ ਖੁਦ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨ ਲੈਣ ਗਏ ਪਰ ਡਾਕਟਰਾਂ ਨੇ ਜ਼ਖ਼ਮੀ ਨੂੰ ਅਨਫਿੱਟ ਦੱਸਿਆ।
ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ
ਇਸ ਉਪਰੰਤ ਡੀ. ਐੱਮ. ਸੀ. ਲੁਧਿਆਣਾ ਹਸਪਤਾਲ ਵਿਚ ਵੀ ਆਈ. ਓ. ਬਿਆਨ ਲੈਣ ਗਿਆ, ਜਿੱਥੇ ਵੀ ਡਾਕਟਰਾਂ ਨੇ ਉਸ ਦੀ ਸਥਿਤੀ ਨੂੰ ਦੇਖਦੇ ਹੋਏ ਬਿਆਨ ਲੈਣ ਤੋਂ ਇਨਕਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਕਾਰ ਸੜਕ ਦੇ ਇਕ ਪਾਸੇ ਖੜੀ ਹੈ ਅਤੇ ਉਸ ਦੀ ਹੈਡ ਬਰੇਕ ਵੀ ਲੱਗੀ ਹੋਈ ਸੀ। ਜਾਂਚ ਵਿਚ ਇਹ ਸਾਹਮਣੇ ਨਹੀਂ ਆਇਆ ਹੈ ਕਿ ਉਕਤ ਕਾਰ ’ਤੇ ਕਿਸੇ ਵੀ ਤਰ੍ਹਾਂ ਨਾਲ ਪੈਟਰੋਲ ਬੰਬ ਨਾਲ ਹਮਲਾ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅਹਿਮ ਗੱਲ ਇਹ ਵੀ ਦੱਸੀ ਕਿ ਅੱਗ ਲੱਗਣ ਕਾਰਨ ਮਿਲੀ ਗੈਰਕਾਨੂੰਨੀ ਪਿਸਤੋਲ ਅਤੇ ਇੱਕ ਰੌਂਦ ਕਾਫੀ ਸੜ ਚੁੱਕਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ
ਜ਼ਿਕਰਯੋਗ ਹੈ ਕਿ ਬੀਤੇ ਦਿਨ ਖਬਰਾਂ ਸਾਹਮਣੇ ਆਈਆਂ ਸਨ ਕਿ ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਦੀ ਗੱਡੀ ‘ਤੇ ਪੈਟਰੋਲ ਨੁਮਾ ਬੰਬ ਸੁੱਟਿਆ ਗਿਆ, ਜਿਸ ਨਾਲ ਗੱਡੀ ਭਿਆਨਕ ਅੱਗ ਦੀ ਲਪੇਟ ‘ਚ ਆ ਗਈ। ਸੁਖਦੇਵ ਸਿੰਘ ਨੇ ਜੱਦੋਜਹਿਦ ਨਾਲ ਆਪਣੀ ਜਾਨ ਬਚਾਈ, ਪਰ ਇਸ ਦੌਰਾਨ ਉਹ ਅੱਗ ਦੀਆਂ ਲਪਟਾਂ ਨਾਲ ਝੁਲਸ ਗਏ। ਇਸ ਵੇਲੇ ਉਹ ਇੱਕ ਨਿੱਜੀ ਹਸਪਤਾਲ ‘ਚ ਇਲਾਜ ਹੇਠ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ੀਰਕਪੁਰ 'ਚ ਹੋਟਲ ਬਾਹਰ ਚੱਲੀਆਂ ਗੋਲੀਆਂ, ਪੂਰਾ ਇਲਾਕੇ ਦਹਿਸ਼ਤ 'ਚ
NEXT STORY