ਲੁਧਿਆਣਾ (ਨਰਿੰਦਰ) : ਇੱਕ ਪਾਸੇ ਜਿੱਥੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਲਗਾਤਾਰ ਡਿੱਗਦੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਦੇ ਉਲਟ ਭਾਰਤ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ 15 ਦਿਨਾਂ ਤੋਂ ਸਰਕਾਰਾਂ ਵੱਲੋਂ ਟੈਕਸ ਵਧਾ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਜਿਸ ਦਾ ਨਤੀਜਾ ਇਹ ਹੋਇਆ ਹੈ ਕਿ ਹੁਣ ਪੰਜਾਬ 'ਚ ਪੈਟਰੋਲ ਦੀ ਕੀਮਤ 81.24 ਰੁਪਏ ਪ੍ਰਤੀ ਲੀਟਰ, ਜਦੋਂ ਕਿ ਡੀਜ਼ਲ ਦੀ ਕੀਮਤ 72.84 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਆਮ ਲੋਕਾਂ ਨੇ ਇਸ ਨੂੰ ਮਹਿੰਗਾਈ ਦੀ ਮਾਰ ਦੱਸਿਆ ਹੈ।
ਸਾਡੀ ਟੀਮ ਵੱਲੋਂ ਜਦੋਂ ਪੈਟਰੋਲ ਪੰਪ ਦਾ ਜਾਇਜ਼ਾ ਲਿਆ ਗਿਆ ਤਾਂ ਆਮ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੰਮਕਾਰ ਪਹਿਲਾਂ ਹੀ ਪੂਰੀ ਤਰ੍ਹਾਂ ਠੱਪ ਹਨ ਅਤੇ ਹੁਣ ਸਰਕਾਰਾਂ ਵੱਲੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫ਼ਾ ਕਰਕੇ ਮਹਿੰਗਾਈ ਦੀ ਲੋਕਾਂ 'ਤੇ ਮਾਰ ਪਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਰੇਸ਼ਾਨ ਹਨ ਅਤੇ ਬੀਮਾਰੀ ਨਾਲ ਤਾਂ ਸ਼ਾਇਦ ਉਹ ਨਾ ਮਰਨ ਪਰ ਜਿਵੇਂ ਲਗਾਤਾਰ ਮਹਿੰਗਾਈ ਵੱਧ ਰਹੀ ਹੈ, ਇਸ ਨਾਲ ਉਹ ਜ਼ਰੂਰ ਮਰ ਜਾਣਗੇ। ਲੋਕਾਂ ਨੇ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਰਕਾਰ ਨੂੰ ਚੀਜ਼ਾਂ ਸਸਤੀਆਂ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਕੰਮਕਾਰ ਪਹਿਲਾਂ ਹੀ ਬੀਤੇ ਦੋ ਮਹੀਨਿਆਂ ਤੋਂ ਪੂਰੀ ਤਰ੍ਹਾਂ ਬੰਦ ਹਨ।
ਪਠਾਨਕੋਟ ਜ਼ਿਲ੍ਹੇ 'ਚ ਕੋਰੋਨਾ ਦੇ 7 ਨਵੇਂ ਮਰੀਜ਼ ਆਏ ਸਾਹਮਣੇ
NEXT STORY