ਅੰਮ੍ਰਿਤਸਰ (ਸੰਜੀਵ) - ਸਰਕਟ ਹਾਊਸ ਨੇੜੇ ਸਥਿਤ ਪੈਟਰੋਲ ਪੰਪ ’ਤੇ ਦੋ ਨੌਜਵਾਨਾਂ ਵਲੋਂ 20 ਰੁਪਏ ਦਾ ਤੇਲ ਪਵਾ ਕੇ ਪੈਸੇ ਮੰਗਣ ਵਾਲੇ ਮੁਲਾਜ਼ਮ ਨਾਲ ਜੰਮ ਕੇ ਗੁੰਡਾਗਰਦੀ ਕੀਤੀ ਗਈ। ਪੂਰੀ ਘਟਨਾ ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਜਾਣੋ ਕੀ ਹੈ ਪੂਰਾ ਮਾਮਲਾ :
ਟੇਲਰ ਰੋਡ ਸਥਿਤ ਪੈਟਰੋਲ ਪੰਪ ’ਤੇ ਦੋ ਮੋਟਰਸਾਈਕਲ ਸਵਾਰ ਆਏ, ਜਿਨ੍ਹਾਂ ਨੇ 20 ਰੁਪਏ ਦਾ ਤੇਲ ਪਵਾਇਆ। ਜਦੋਂ ਪੈਟਰੋਲ ਪੰਪ ਦੇ ਕਰਿੰਦੇ ਵਲੋਂ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਤੇਲ ਪਵਾਉਣ ਆਏ ਨੌਜਵਾਨਾਂ ਵਲੋਂ ਗੁੰਡਾਗਰਦੀ ਕਰਨੀ ਸ਼ੁਰੂ ਕਰ ਦਿੱਤੀ। ਕਰਿੰਦੇ ਨੂੰ ਫੜ ਕੇ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪੈਟਰੋਲ ਪੰਪ ਮੁਲਾਜ਼ਮ ਦੀਪਕ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਕੀ ਕਹਿਣਾ ਪੁਲਸ ਅਧਿਕਾਰੀ ਦਾ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ’ਤੇ ਪੁੱਜੇ ਸਰਕਟ ਹਾਊਸ ਚੌਕੀ ਦੇ ਏ. ਐੱਸ. ਆਈ. ਰਾਜ ਕੁਮਾਰ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ ’ਤੇ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਫੁਟੇਜ਼ ’ਚ ਵਿਖਾਈ ਦੇ ਰਹੇ ਮੁਲਜ਼ਮਾਂ ਦੀ ਪਛਾਣ ਕਰ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ
NEXT STORY