ਜਲੰਧਰ : ਪੰਜਾਬ ਦੇ ਪੈਟਰੋਲ ਪੰਪ 29 ਜੁਲਾਈ ਨੂੰ ਬੰਦ ਰੱਖੇ ਜਾਣਗੇ। ਇਸ ਦਾ ਐਲਾਨ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਪੰਜਾਬ ਵਲੋਂ ਕੀਤਾ ਗਿਆ ਹੈ। ਦਰਅਸਲ ਮੋਹਾਲੀ ਦੇ ਇਕ ਪੈਟਰੋਲ ਪੰਪ ਸੰਚਾਲਕ ਜੀ. ਐੱਸ. ਚਾਵਲਾ ਨੇ ਬੀਤੀ ਦਿਨੀਂ ਆਤਮ ਹੱਤਿਆ ਕਰ ਲਈ ਸੀ। ਜਿਸ ਦੇ ਰੋਸ ਵਜੋਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ 29 ਜੁਲਾਈ ਨੂੰ ਪੰਜਾਬ ਦੇ ਪੈਟਰੋਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪੈਟਰੋਲ ਪੰਪ ਦੋਆਬਾ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੀ. ਐੱਸ. ਚਾਵਲਾ ਪੰਜਾਬ ਵਿਚ ਸਭ ਤੋਂ ਸਨਮਾਨਤ ਪੈਟਰੋਲ ਪੰਪ ਡੀਲਰਾਂ ਵਿਚੋਂ ਸਨ ਜਿਸ ਦੇ ਚੱਲਦੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਚਾਵਲਾ ਦੀ ਖੁਦਕੁਸ਼ੀ ਦਾ ਪੈਟਰੋਲੀਅਮ ਮਹਿਕਮੇ ਅਤੇ ਪੰਜਾਬ ਸਰਕਾਰ ਕੋਲ ਸਖ਼ਤ ਰੋਸ ਜਤਾਏਗੀ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਪੈਟਰੋਲ ਪੰਪ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਬੰਦ ਰੱਖੇ ਜਾਣਗੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲ ਵਿਰੁੱਧ ਲੁਧਿਆਣਾ ਦੀ ਅਦਾਲਤ 'ਚ ਸ਼ਿਕਾਇਤ ਦਾਖ਼ਲ (ਵੀਡੀਓ)
ਕੀ ਹੈ ਪੂਰਾ ਮਾਮਲਾ
ਦਰਅਸਲ ਮੁਹਾਲੀ ਸਥਿਤ ਚਾਵਲਾ ਫਿਲਿੰਗ ਸਟੇਸ਼ਨ ਦੇ ਮਾਲਕ ਗੁਰਕ੍ਰਿਪਾਲ ਸਿੰਘ ਚਾਵਲਾ ਵੱਲੋਂ ਬੁੱਧਵਾਰ ਸ਼ਾਮ ਨੂੰ ਪੰਚਕੂਲਾ ਸੈਕਟਰ-1 ਸਥਿਤ ਰੈੱਡ ਬਿਸ਼ਪ ਹੋਟਲ 'ਚ ਖੁਦਕੁਸ਼ੀ ਕਰ ਲਈ ਗਈ ਸੀ। ਜਿਸ ਸਬੰਧੀ ਉਨ੍ਹਾਂ ਦੇ ਡਰਾਈਵਰ ਵੱਲੋਂ ਪੁਲਸ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਵੱਲੋਂ ਉਨ੍ਹਾਂ ਨੂੰ ਸੈਕਟਰ-6 ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਤੋਂ ਬਾਅਦ ਪੁਲਸ ਨੇ ਹੋਟਲ ਦੇ ਕਮਰੇ 'ਚੋਂ 9 ਪੰਨਿਆਂ ਦਾ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਸੀ, ਜਿਸ ਦੇ ਆਧਾਰ 'ਤੇ ਪੁਲਸ ਨੇ ਹਿੰਦੁਸਤਾਨ ਪੈਟਰੋਲੀਅਮ ਦੇ ਤਿੰਨ ਅਧਿਕਾਰੀਆਂ ਸਮੇਤ 6 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਖ਼ੁਦਕੁਸ਼ੀ ਨੋਟ ਵਿਚ ਚਾਵਲਾ ਨੇ ਪੈਟਰੋਲ ਮਾਫ਼ੀਆ ਦਾ ਵੀ ਜ਼ਿਕਰ ਕੀਤਾ ਸੀ।
ਇਹ ਵੀ ਪੜ੍ਹੋ : ਤਰਨਤਾਰਨ : ਜ਼ਹਿਰੀਲੀ ਸ਼ਰਾਬ ਨੇ ਉਜਾੜੇ ਤਿੰਨ ਪਰਿਵਾਰ, ਇਕ ਨੇ ਗਵਾਈ ਅੱਖਾਂ ਦੀ ਰੌਸ਼ਨੀ
ਜਨਤਾ ਦੇ ਹੱਕਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਨਾਲ ਜੁੜ ਰਹੇ ਨੇ ਲੋਕ : ਖਾਲਸਾ
NEXT STORY