ਲੁਧਿਆਣਾ (ਰਾਜ): ਡੇਹਲੋਂ ਸਥਿਤ ਰਿਲਾਇੰਸ ਪੈਟਰੋਲ ਪੰਪ 'ਤੇ ਗੰਨ ਪੁਆਇੰਟ 'ਤੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਕੈਸ਼ੀਅਰ ਤੋਂ 6.40 ਲੱਖ ਰੁਪਏ ਲੁੱਟ ਲਏ ਤੇ ਧਮਕਾਉਂਦੇ ਹੋਏ ਫ਼ਰਾਰ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮਾਂ ਦੇ ਸਾਥੀ ਹਰਤੇਜ ਸਿੰਘ ਨੂੰ ਕਾਬੂ ਕਰ ਲਿਆ ਹੈ। ਕੈਸ਼ੀਅਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੰਪ 'ਤੇ ਮੌਜੂਦ ਸੀ। ਇਸ ਦੌਰਾਨ ਬਾਈਕ ਸਵਾਰ 3 ਲੋਕ ਆਏ, ਜਿੰਨ੍ਹਾਂ ਕੋਲ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਸਨ। ਮੁਲਜ਼ਮਾਂ ਨੇ ਗੰਨ ਪੁਆਇੰਟ 'ਤੇ ਲੈ ਕੇ ਉਸ ਤੋਂ ਨਕਦੀ ਲੁੱਟ ਲਈ ਤੇ ਧਮਕਾਉਂਦੇ ਹੋਏ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਈਨਾਂਸ ਕੰਪਨੀ ਦੇ ਮੈਨੇਜਰ ਖ਼ਿਲਾਫ਼ 8 ਲੱਖ ਰੁਪਏ ਦੇ ਗਬਨ ਕਰਨ ਦਾ ਮਾਮਲਾ ਦਰਜ
NEXT STORY