ਪਟਿਆਲਾ (ਬਲਜਿੰਦਰ) : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੀ ਤਰ੍ਹਾਂ ਪਟਿਆਲਾ 'ਚ ਵੀ ਸਵੇਰੇ 8.00 ਤੋਂ ਸ਼ਾਮ 5.00 ਵਜੇ ਤੱਕ ਪੈਟਰੋਲ ਪੰਪ ਬੰਦ ਰਹਿਣਗੇ। ਕੁਝ ਦਿਨ ਪਹਿਲਾਂ ਪੈਟਰੋਲ ਪੰਪ ਡੀਲਰ ਵੱਲੋਂ ਵਿੱਤੀ ਘਾਟੇ ਕਾਰਨ ਖ਼ੁਦਕੁਸ਼ੀ ਕੀਤੀ ਗਈ ਸੀ, ਜਿਸ ਦੇ ਰੋਸ ਵਜੋਂ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੇ ਅੱਜ ਸਮੁੱਚੇ ਪੰਜਾਬ ਭਰ ਅੰਦਰ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਪੈਟਰੋਲ ਪੰਪ ਡੀਲਰਾਂ ਦਾ ਸ਼ਿਕਵਾ ਹੈ ਕਿ ਗੁਆਂਢੀ ਰਾਜਾਂ ਨਾਲੋਂ ਪੰਜਾਬ ਅੰਦਰ ਤੇਲ 'ਤੇ ਵੈਟ ਜ਼ਿਆਦਾ ਹੋਣ ਕਾਰਨ ਉਹ ਵਿੱਤੀ ਘਾਟੇ ਨਾਲ ਜੂਝ ਰਹੇ ਹਨ। ਪੰਜਾਬ ਅੰਦਰ ਪੈਟਰੋਲ-ਡੀਜ਼ਲ ਉੱਤੇ ਵੈਟ ਦੀ ਦਰ ਜ਼ਿਆਦਾ ਹੋਣ ਦੀ ਵਜ੍ਹਾ ਇੱਥੇ ਤੇਲ ਦੀ ਸਮਗਲਿੰਗ ਵੀ ਹੋ ਰਹੀ ਹੈ। ਅੱਜ ਸਿਹਤ ਨਾਲ ਸਬੰਧੀ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਕਿਸੇ ਵਾਹਨ ਨੂੰ ਤੇਲ ਨਹੀਂ ਵੇਚਿਆ ਜਾ ਰਿਹਾ। ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਮੰਗ ਹੈ ਕਿ ਪੰਜਾਬ 'ਚ ਜਿਹੜਾ ਤੇਲ 'ਤੇ ਵਾਧੂ ਵੈਟ ਲਾਇਆ ਹੋਇਆ ਹੈ ਉਸ ਨੂੰ ਵਾਪਸ ਲਿਆ ਜਾਵੇ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ ਭਰ ਦੇ 'ਪੈਟਰੋਲ ਪੰਪ' ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ
ਨਾਭਾ 'ਚ ਭਰਵਾਂ ਹੁੰਗਾਰਾ
ਨਾਭਾ ਵਿਖੇ ਪੈਟਰੋਲ ਪੰਪ ਡੀਲਰਾਂ ਵੱਲੋਂ ਪੈਟਰੋਲ ਪੰਪਾਂ ਨੂੰ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ 'ਤੇ ਨਾਭਾ ਦੇ ਪੈਟਰੋਲੀਅਮ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਜੁਨੇਜਾ ਨੇ ਕਿਹਾ ਕਿ ਇੱਕ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ਪਰ ਸਾਡੀ ਕਮਿਸ਼ਨ ਬਿਲਕੁੱਲ ਹੀ ਘੱਟ ਹੈ, ਜਿਸ ਕਾਰਨ ਅਸੀਂ ਚਿੰਤਤ ਹਾਂ। ਉਨ੍ਹਾਂ ਕਿਹਾ ਕਿ ਜਿੱਥੇ ਕੋਰੋਨਾ ਮਹਾਮਾਰੀ ਕਰਕੇ ਸਾਰੇ ਹੀ ਕਾਰੋਬਾਰਾਂ 'ਤੇ ਮਾੜਾ ਅਸਰ ਪਿਆ ਹੈ, ਉੱਥੇ ਹੀ ਪੈਟਰੋਲ ਪੰਪਾਂ 'ਤੇ ਵੀ ਵਿਕਰੀ ਬਹੁਤ ਘਟੀ ਹੈ। ਦੱਸਣਯੋਗ ਹੈ ਕਿ ਸੂਬੇ ਭਰ ਦੇ ਸਾਰੇ ਪੈਟਰੋਲ ਪੰਪ ਅੱਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਬੀਤੇ ਦਿਨੀਂ ਪੈਟਰੋਲ ਪੰਪ ਡੀਲਰ ਗੁਰਕਿਰਪਾਲ ਸਿੰਘ ਚਾਵਲਾ ਨੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ : ਕਲਾਨੌਰ 'ਚ ਵੱਡੀ ਵਾਰਦਾਤ, ਹਥਿਆਰਾਂ ਨਾਲ ਲੈਸ ਹੋ ਕੇ ਆਏ ਲੁਟੇਰਿਆਂ ਨੇ ਲੁੱਟਿਆ ਕੋਆਪਰੇਟਿਵ ਬੈਂਕ
ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਪੈਟਰੋਲ ਪੰਪ ਡੀਲਰਾਂ ਵੱਲੋਂ 29 ਜੁਲਾਈ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਸਭ ਤੋਂ ਡੂੰਘਾ ਅਸਰ ਸ਼ਹਿਰਾਂ 'ਚ ਜਾਣ ਵਾਲੇ ਲੋਕਾਂ 'ਤੇ ਪੈਣ ਦੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਲੜੀ ਤਹਿਤ ਪਬਲਿਕ ਟਰਾਂਸਪੋਰਟੇਸ਼ਨ ਅਤੇ ਦੁੱਧ, ਬ੍ਰੈੱਡ ਸਮੇਤ ਹੋਰ ਖਾਣ-ਪੀਣ ਦੀਆਂ ਚੀਜ਼ਾਂ ਸਪਲਾਈ ਕਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਖਾਸ ਨਜ਼ਰ ਰੱਖਣੀ ਹੋਵੇਗੀ, ਨਹੀਂ ਤਾਂ ਉਨ੍ਹਾਂ ਦੇ ਵਾਹਨਾਂ ਦਾ ਚੱਕਾ ਜਾਮ ਹੋਣ 'ਚ ਦੇਰ ਨਹੀਂ ਲੱਗੇਗੀ।
ਇਨਸਾਨੀਅਤ ਸ਼ਰਮਸਾਰ: 11 ਸਾਲ ਦੇ ਬੱਚੇ ਨੂੰ 20 ਵਾਰ ਬਣਾਇਆ ਹਵਸ ਦਾ ਸ਼ਿਕਾਰ
NEXT STORY