ਲੁਧਿਆਣਾ (ਸਿਆਲ)-ਪਿਛਲੀ ਕਾਂਗਰਸ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਤਹਿਤ ਤੇਲੰਗਾਨਾ ਦੀ ਤਰਜ਼ ’ਤੇ ਪੰਜਾਬ ਦੀਆਂ ਜੇਲ੍ਹਾਂ ’ਚ ਵੀ ਪੈਟਰੋਲ ਪੰਪ ਸਥਾਪਿਤ ਕੀਤੇ ਜਾਣੇ ਹਨ, ਜੋ ਆਉਣ ਵਾਲੇ ਸਮੇਂ ’ਚ ਕੰਮ ਕਰਨਾ ਸ਼ੁਰੂ ਕਰ ਦੇਣਗੇ। ਜੇਲ੍ਹ ਵਿਭਾਗ ਵੀ ਇਸ ਸਬੰਧੀ ਤਿਆਰੀਆਂ ’ਚ ਜੁਟਿਆ ਹੋਇਆ ਹੈ।
ਇਹ ਵੀ ਪੜ੍ਹੋ : ਸ਼ਰਾਬ ਨੂੰ MRP ’ਤੇ ਵੇਚਣ ਦੇ ਰੌਂਅ ’ਚ ਪੰਜਾਬ ਸਰਕਾਰ, ਨਵੀਂ ਆਬਕਾਰੀ ਨੀਤੀ ’ਚ ਹੋ ਸਕਦੈ ਐਲਾਨ (ਵੀਡੀਓ)
ਇਸ ਮੁਹਿੰਮ ਨੂੰ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਡ੍ਰੀਮ ਪ੍ਰਾਜੈਕਟ ਵੀ ਕਿਹਾ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਜੇਲ੍ਹ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੀਆਂ ਜੇਲ੍ਹਾਂ ’ਚ ਨਵੀਨਤਾ ਅਤੇ ਸੁਧਾਰ ਦੇ ਨਾਂ ’ਤੇ ਅਧਿਕਾਰੀਆਂ ਨਾਲ ਲੰਬੀਆਂ ਮੀਟਿੰਗਾਂ ਕੀਤੀਆਂ ਅਤੇ ਪਹਿਲੀ ਵਾਰ ਜੇਲ੍ਹਾਂ ’ਚ ਸੁਧਾਰ ਕੀਤਾ। ਇਸ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਸਾਹਮਣੇ ਪਹਿਲੀ ਵਾਰ ਤੇਲੰਗਾਨਾ ਦੀ ਤਰਜ਼ ’ਤੇ ਪੈਟਰੋਲ ਪੰਪ ਬਣਾਉਣ ਦੀ ਯੋਜਨਾ ਬਣਾਈ ਗਈ।
ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰੀ ਦੁੱਖ਼ਦਾਈ ਘਟਨਾ, ਭਾਖੜਾ ਨਹਿਰ ’ਚ ਡੁੱਬਣ ਨਾਲ ਦੋ ਦੋਸਤਾਂ ਦੀ ਹੋਈ ਮੌਤ
ਦੂਜੇ ਪਾਸੇ ਲੁਧਿਆਣਾ ’ਚ ਲਗਾਏ ਜਾਣ ਵਾਲੇ ਪੈਟਰੋਲ ਪੰਪ ਦਾ ਕੰਮ ਵੀ ਅੰਤਿਮ ਪੜਾਅ ’ਤੇ ਹੈ, ਜਿਸ ਦੇ ਕੰਮ ’ਚ ਸਰਕਾਰ ਬਦਲਣ ਤੋਂ ਬਾਅਦ ਵੀ ਕੋਈ ਦਿੱਕਤ ਨਹੀਂ ਆਈ ਹੈ ਅਤੇ ਜੇਲ੍ਹ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਗਲੇ ਕੁਝ ਦਿਨਾਂ ’ਚ ਪੈਟਰੋਲ ਪੰਪ ਕਾਰਜਸ਼ੀਲ ਹੋ ਜਾਵੇਗਾ, ਜਿਸ ’ਤੇ ਨਵੀਂ ਪਹਿਲਕਦਮੀ ਨਾਲ ਘੱਟ ਸਜ਼ਾ ਵਾਲੇ ਕੈਦੀ ਕੰਮ ਕਰਦੇ ਨਜ਼ਰ ਆਉਣਗੇ।
ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY