ਲੁਧਿਆਣਾ (ਖੁਰਾਨਾ): ਲੁਧਿਆਣਾ ਵਿਚ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ। ਇਹ ਫ਼ੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਤੇਲ ਕਾਰੋਬਾਰੀਆਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਪੱਕੇ ਤੌਰ 'ਤੇ ਹੜਤਾਲ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ। ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਸਾਰਿਆਂ ਨੇ ਫ਼ੈਸਲਾ ਲਿਆ ਹੈ ਕਿ ਆਪਣੇ ਖਰਚਿਆਂ ਨੂੰ ਘੱਟ ਕਰਨ ਲਈ ਹਰ ਐਤਵਾਰ ਪੈਟਰੋਲ ਪੰਪ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਉਨ੍ਹਾਂ ਦੀ ਕਮਿਸ਼ਨ ਪਿਛਲੇ 7 ਸਾਲ ਤੋਂ ਨਹੀਂ ਵਧਾ ਰਹੀ, ਇਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਇਸ ਸਮੇਂ 2 ਫ਼ੀਸਦੀ ਕਮਿਸ਼ਨ ਮਿਲ ਰਹੀ ਹੈ, ਜਦਕਿ 5 ਫ਼ੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਨਾਇਡੂ ਨੂੰ ਮਿਲੇ ਰਾਜਾ ਵੜਿੰਗ ਤੇ ਡਾ. ਅਮਰ ਸਿੰਘ, ਕੀਤੀ ਇਹ ਮੰਗ
ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਕਿਹਾ ਕਿ ਸਾਰੇ ਕਾਰੋਬਾਰਾਂ ਵਿਚ ਲੋਕਾਂ ਦੀ ਕਮਿਸ਼ਨ ਵੱਧਦੀ ਹੈ, ਪਰ ਪਿਛਲੇ 7 ਸਾਲਾਂ ਤੋਂ ਪੈਟਰੋਲ ਪੰਪ ਮਾਲਕਾਂ ਦੀ ਕਮਿਸ਼ਨ ਨਹੀਂ ਵਧਾਈ ਗਈ। ਅੱਜ 80 ਰੁਪਏ ਵਾਲੀ ਚੀਜ਼ 120 ਰੁਪਏ ਤਕ ਪਹੁੰਚ ਗਈ ਹੈ, ਪਰ ਸਰਕਾਰ ਸਾਡੀ ਕਮਿਸ਼ਨ ਵਧਾਉਣ ਤੋਂ ਪਾਸਾ ਵੱਟ ਲੈਂਦੀ ਹੈ। 5 ਮਹੀਨੇ ਪਹਿਲਾਂ ਵੀ ਪੈਟਰੋਲ ਪੰਪ ਮਾਲਕਾਂ ਨੇ ਤੇਲ ਨਾ ਖਰੀਦ ਕੇ ਹੜਤਾਲ ਕੀਤੀ ਸੀ। ਉਸ ਵੇਲੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਕਮਿਸ਼ਨ ਵਧਾ ਦਿੱਤੀ ਜਾਵੇਗੀ, ਪਰ ਹੁਣ ਸਰਕਾਰ ਮੁੜ ਤੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਮੋਟਰਸਾਈਕਲ 'ਤੇ ਜਾ ਰਹੇ ਦੋਸਤਾਂ ਲਈ ਕਾਲ ਬਣ ਕੇ ਆਈ ਕਾਰ! ਜ਼ੋਰਦਾਰ ਟੱਕਰ ਨਾਲ ਦੋਹਾਂ ਦੀ ਹੋਈ ਮੌਤ
ਐਮਰਜੈਂਸੀ ਸਰਵਿਸ ਰਹੇਗੀ ਚਾਲੂ
ਗਾਂਧੀ ਨੇ ਕਿਹਾ ਕਿ ਹਫ਼ਤਾਵਾਰੀ ਛੁੱਟੀ ਵਾਲੇ ਦਿਨ ਸਮਾਜਕ ਤੌਰ 'ਤੇ ਐਮਰਜੈਂਸੀ ਸਰਵਿਸ ਚਾਲੂ ਰਹੇਗੀ। ਐਂਬੂਲੈਂਸ ਜਾਂ ਸਰਕਾਰੀ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਫ਼ਿਲਹਾਲ ਅਜੇ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਕੀਤੀ ਗਈ ਹੈ, ਜਲਦੀ ਹੀ ਪੰਜਾਬ ਪੱਧਰ 'ਤੇ ਵੀ ਮੀਟਿੰਗਾਂ ਹੋਣਗੀਆਂ ਤਾਂ ਜੋ ਪੈਟਰੋਲ ਪੰਪ ਮਾਲਕਾਂ ਦੀ ਵਧਾਈ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੈਠ ਕੇ ਅਮਰੀਕਾ ਵਿਚ ਮਾਰੀ ਜਾਂਦੀ ਸੀ ਠੱਗੀ, ਫੜੀ ਗਈ ਗੈਂਗ ਦਾ ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
NEXT STORY