ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ’ਚ ਹੁਣ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਮਿਲੇਗਾ। ਪੰਜਾਬ ਮੰਤਰੀ ਮੰਡਲ ਨੇ ਐਤਵਾਰ ਨੂੰ ਕੀਮਤਾਂ ’ਚ ਕਟੌਤੀ ਕਰਨ ਦਾ ਐਲਾਨ ਕੀਤਾ। ਇਸ ਕਟੌਤੀ ਨਾਲ ਸੂਬੇ ’ਚ ਪੈਟਰੋਲ ਦੀ ਕੀਮਤ 105 ਰੁਪਏ ਪ੍ਰਤੀ ਲਿਟਰ ਦੀ ਬਜਾਏ ਹੁਣ 95 ਰੁਪਏ ਪ੍ਰਤੀ ਲਿਟਰ ਹੋਵੇਗੀ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 88.75 ਰੁਪਏ ਪ੍ਰਤੀ ਲਿਟਰ ਦੀ ਬਜਾਏ 83.75 ਰੁਪਏ ਪ੍ਰਤੀ ਲਿਟਰ ਹੋਵੇਗੀ।
ਇਹ ਵੀ ਪੜ੍ਹੋ : ਰਾਜਪੁਰਾ 'ਚ ਡਾਇਰੀਆ ਕਾਰਨ 4 ਬੱਚਿਆਂ ਦੀ ਮੌਤ ਦਾ SC ਕਮਿਸ਼ਨ ਨੇ ਲਿਆ ਸਖ਼ਤ ਨੋਟਿਸ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਛੱਡ ਕੇ ਖਿੱਤੇ ’ਚ ਤੇਲ ਦੀਆਂ ਕੀਮਤਾਂ ਸਭ ਤੋਂ ਘੱਟ ਹਨ ਅਤੇ ਪੰਜਾਬ ਵਿਚ ਡੀਜ਼ਲ ਦੀਆਂ ਕੀਮਤਾਂ ਹੁਣ ਹਰਿਆਣਾ ਅਤੇ ਰਾਜਸਥਾਨ ਨਾਲੋਂ ਘੱਟ ਹਨ। ਦਿੱਲੀ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 104.01 ਰੁਪਏ ਪ੍ਰਤੀ ਲਿਟਰ ਤੇ 86.71 ਰੁਪਏ ਪ੍ਰਤੀ ਲਿਟਰ ਹਨ। ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਪੈਟਰੋਲ ਦੀਆਂ ਕੀਮਤਾਂ ’ਤੇ ਵੈਟ ਦੀਆਂ ਦਰਾਂ ਘਟਾ ਕੇ 27.27 ਫ਼ੀਸਦੀ (24.79 ਫ਼ੀਸਦੀ+10 ਫ਼ੀਸਦੀ ਸਰਚਾਰਜ) ਤੋਂ 15.15 ਫ਼ੀਸਦੀ (13.77 ਫ਼ੀਸਦੀ+10 ਫ਼ੀਸਦੀ ਸਰਚਾਰਜ) ਅਤੇ ਡੀਜ਼ਲ ’ਤੇ 17.57 ਫ਼ੀਸਦੀ (15.93 ਫ਼ੀਸਦੀ+10 ਫ਼ੀਸਦੀ ਸਰਚਾਰਜ) ਤੋਂ 10.91 ਫ਼ੀਸਦੀ (9.92 ਫ਼ੀਸਦੀ+10 ਫ਼ੀਸਦੀ) ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਚੰਡੀਗੜ੍ਹ : ਅਕਾਲੀ ਕਾਰਕੁੰਨ ਬੈਰੀਕੇਡ ਤੋੜ CM ਚੰਨੀ ਦੀ ਰਿਹਾਇਸ਼ ਨੇੜੇ ਪੁੱਜੇ, ਪੁਲਸ ਨੇ ਕੀਤਾ ਲਾਠੀਚਾਰਜ (ਤਸਵੀਰਾਂ)
3295 ਕਰੋੜ ਦਾ ਹੋਵੇਗਾ ਸਲਾਨਾ ਨੁਕਸਾਨ
2019-20 ਦੇ ਅੰਕੜਿਆਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਸਾਲਾਨਾ ਖ਼ਪਤ ਕ੍ਰਮਵਾਰ 13,52,260 ਕੇ. ਐੱਲ. ਐੱਸ. ਅਤੇ 38,86,897 ਕੇ. ਐੱਲ. ਐੱਸ. ਸੀ। ਪੈਟਰੋਲ ਅਤੇ ਡੀਜ਼ਲ ’ਤੇ ਵੈਟ ’ਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਨਾਲ ਪੈਟਰੋਲ ਅਤੇ ਡੀਜ਼ਲ ’ਤੇ ਕ੍ਰਮਵਾਰ ਸਲਾਨਾ 1352 ਕਰੋੜ ਅਤੇ 1943 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਇਸ ਤੋਂ ਇਲਾਵਾ ਭਾਰਤ ਸਰਕਾਰ ਵਲੋਂ ਐਕਸਾਈਜ਼ ਡਿਊਟੀ ’ਚ ਕਟੌਤੀ ਕਰਨ ਨਾਲ ਪੈਟਰੋਲ ਅਤੇ ਡੀਜ਼ਲ ਲਈ ਵੈਟ ਮਾਲੀਏ ਦਾ ਕ੍ਰਮਵਾਰ 684.68 ਕਰੋੜ ਰੁਪਏ ਅਤੇ 172.11 ਕਰੋੜ ਰੁਪਏ ਦਾ ਅਨੁਮਾਨਿਤ ਸਾਲਾਨਾ ਨੁਕਸਾਨ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਚੰਨੀ ਦੀ ਕੋਠੀ ਦੇ ਘਿਰਾਓ ਦੌਰਾਨ ਹੋਏ ਹੰਗਾਮੇ ਮਾਮਲੇ 'ਚ ਬਿਕਰਮ ਮਜੀਠੀਆ ਸਮੇਤ 23 ਖ਼ਿਲਾਫ਼ FIR ਦਰਜ
NEXT STORY