ਪਟਿਆਲਾ (ਬਲਜਿੰਦਰ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੀਤੀ ਸ਼ਾਮ ਪੀ. ਜੀ. ਆਈ. ’ਚ ਇਲਾਜ ਕਰਵਾਉਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਵਾਪਸ ਪਰਤ ਆਏ ਹਨ। ਇਸ ਗੱਲ ਦੀ ਪੁਸ਼ਟੀ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਬੀਤੀ ਸ਼ਾਮ 7 ਵਜੇ ਦੇ ਕਰੀਬ ਵਾਪਸ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ ਹਨ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਕੁਝ ਦਿਨ ਪਹਿਲਾਂ ਰੂਟੀਨ ਚੈੱਕਅਪ ਲਈ ਪੀ. ਜੀ. ਆਈ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿਥੇ ਉਨ੍ਹਾਂ ਨੂੰ ਟੈਸਟਾਂ ਤੋਂ ਬਾਅਦ ਪੀ. ਜੀ. ਆਈ. ਵਿਚ ਐਡਮਿਟ ਕਰ ਲਿਆ ਗਿਆ ਸੀ। ਉਹ ਪੀ. ਜੀ. ਆਈ. ਵਿਚ ਜੇਰੇ ਇਲਾਜ ਸਨ। ਪੀ. ਜੀ. ਆਈ. ਵੱਲੋਂ ਉਨ੍ਹਾਂ ਨੂੰ ਹੁਣ ਡਿਸਚਾਰਜ਼ ਕਰ ਦਿੱਤਾ ਗਿਆ ਅਤੇ ਉਹ ਫਿਰ ਤੋਂ ਕੇਂਦਰੀ ਜੇਲ੍ਹ ਪਟਿਆਲਾ ਪਰਤ ਆਏ ਹਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ : ਭੈਣ ਦੇ ਪ੍ਰੇਮ ਵਿਆਹ ਤੋਂ ਖਫ਼ਾ ਭਰਾ ਨੇ ਦੋਸਤਾਂ ਨਾਲ ਮਿਲ ਜੀਜੇ ਨੂੰ ਗੋਲੀਆਂ ਨਾਲ ਭੁੰਨਿਆ
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਵਕੀਲ ਵਲੋਂ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਇਕ ਅਰਜ਼ੀ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਨਵਜੋਤ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਚੰਡੀਗੜ੍ਹ ਪੀ. ਜੀ. ਆਈ. ਤੋਂ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ। ਜਿਸ ’ਤੇ ਅਮਲ ਕਰਦੇ ਹੋਏ ਅੱਜ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਪ੍ਰਸ਼ਾਸਨ ਚੰਡੀਗੜ੍ਹ ਪੀ. ਜੀ. ਆਈ. ਲੈ ਕੇ ਆਏ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਤੋਂ ਬਾਅਦ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਦਫ਼ਤਰ 'ਚ ਕਲਰਕ ਦੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
2 ਫਰਮਾਂ 'ਤੇ GST ਵਿਭਾਗ ਦੀ ਵੱਡੀ ਕਾਰਵਾਈ, ਵਸੂਲਿਆ ਲੱਖਾਂ ਦਾ ਜੁਰਮਾਨਾ
NEXT STORY