ਚੰਡੀਗੜ੍ਹ (ਪਾਲ) : ਪੀ. ਜੀ. ਆਈ. 'ਚ ਨੌਕਰੀ ਦਿਵਾਉਣ ਦੇ ਨਾਂ ’ਤੇ ਪੈਸੇ ਲੈਣ ਦੇ ਕਈ ਮਾਮਲੇ ਰੋਜ਼ਾਨਾ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਹਾਲਤ 'ਚ ਪੀ. ਜੀ. ਆਈ. ਨੇ ਸ਼ਨੀਵਾਰ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਪੀ. ਜੀ. ਆਈ. ਪ੍ਰਸ਼ਾਸਨ ਵਲੋਂ ਦੇਖਿਆ ਗਿਆ ਹੈ ਕਿ ਵਿਅਕਤੀਆਂ ਜਾਂ ਸੰਸਥਾਵਾਂ ਵਲੋਂ ਪੈਸਿਆਂ ਦੇ ਬਦਲੇ ਪੀ. ਜੀ. ਆਈ. ਦੇ ਨਾਂ ’ਤੇ ਜਾਅਲੀ ਨਿਯੁਕਤੀਆਂ ਦੀ ਪੇਸ਼ਕਸ਼ ਕਰ ਕੇ ਲੋਕਾਂ ਨਾਲ ਸੰਪਰਕ ਕਰ ਕੇ ਧੋਖਾਦੇਹੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਘਟਨਾਵਾਂ 'ਚ ਝੂਠੀ ਭਰੋਸੇਯੋਗਤਾ ਅਤੇ ਪ੍ਰਮਾਣਿਕਤਾ ਸਥਾਪਿਤ ਕਰਨ ਲਈ ਪੀ. ਜੀ. ਆਈ. ਚੰਡੀਗੜ੍ਹ ਦਾ ਨਾਂ ਵਰਤਿਆ ਜਾ ਰਿਹਾ ਹੈ। ਇਹ ਸਾਰਿਆਂ ਦੇ ਧਿਆਨ 'ਚ ਲਿਆਂਦਾ ਜਾ ਰਿਹਾ ਹੈ ਕਿ ਅਸੀਂ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ਵਿਚ ਖ਼ਾਲੀ ਅਸਾਮੀਆਂ ਨੂੰ ਸੂਚਿਤ ਕਰਨ ਅਤੇ ਲਿਖ਼ਤੀ ਪ੍ਰੀਖਿਆ, ਕੰਪਿਊਟਰ ਆਧਾਰਿਤ ਪ੍ਰੀਖਿਆ, ਹੁਨਰ ਟੈਸਟ ਅਤੇ ਦਸਤਾਵੇਜ਼ਾਂ ਦੀ ਤਸਦੀਕ ਆਦਿ ਦੀ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਹੀ ਨਿਯਮਤ ਭਰਤੀਆਂ ਕਰਦੇ ਹਾਂ।
ਇਸ ਲਈ ਸਾਰੇ ਵੇਰਵੇ ਸਾਡੀ ਵੈੱਬਸਾਈਟ ’ਤੇ ਵੀ ਉਪਲੱਬਧ ਹਨ। ਇਸ ਹਾਲਤ ਵਿਚ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸੇ ਵੀ ਧੋਖਾਦੇਹੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ ਜਾਂ ਉਸ ’ਤੇ ਪ੍ਰਤੀਕਿਰਿਆ ਨਾ ਦੇਣ ਅਤੇ ਧੋਖਾਦੇਹੀ ਵਾਲੀਆਂ ਇਹੋ ਜਿਹੀਆਂ ਪੇਸ਼ਕਸ਼ਾਂ ਤੋਂ ਆਪਣੇ ਆਪ ਨੂੰ ਬਚਾਉਣ। ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਕਿਸੇ ਧੋਖਾਦੇਹੀ ਦਾ ਸ਼ਿਕਾਰ ਹੋਏ ਹਨ, ਤਾਂ ਉਨ੍ਹਾਂ ਨੂੰ ਤੁਰੰਤ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
NEXT STORY