ਫਗਵਾੜਾ (ਬਿਊਰੋ) - ਫਗਵਾੜਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਵਲੋਂ 'ਅਲਖ ਜਗਾਓ' ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਫਗਵਾੜਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ। ਦੱਸ ਦੇਈਏ ਕਿ ਸਾਲ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਪਾਰਟੀ ਟਿਕਟਾਂ ਦਾ ਐਲਾਨ ਵੀ ਕਰਨ ਲੱਗੇ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਭੁੱਚੋ ਮੰਡੀ ਤੋਂ ਦਰਸ਼ਨ ਸਿੰਘ ਕੋਟ ਫੱਤਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਤੇ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਨੂੰ ਉਮੀਦਵਾਰ ਐਲਾਨਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਔਲਾਦ ਨਾ ਹੋਣ ’ਤੇ ਮਾਪਿਆਂ ਨਾਲ ਮਿਲ ਪਤੀ ਨੇ ਪਤਨੀ ਨੂੰ ਇੰਝ ਉਤਾਰਿਆ ਮੌਤ ਦੇ ਘਾਟ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਦੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਨਾਰਥ ਹਲਕੇ ਤੋਂ ਅਨਿਲ ਜੋਸ਼ੀ, ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਹਲਕੇ ਤੋਂ, ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ, ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਫੱਤਾ ਕੁਲਾ 'ਚ ਕਿਸਾਨਾਂ ਨੇ ਸਾੜਿਆ ਖੱਟੜ ਸਰਕਾਰ ਦਾ ਪੁਤਲਾ
NEXT STORY