ਫਗਵਾੜਾ (ਹਰਜੋਤ) - ਫਗਵਾੜਾ 'ਚ ਅੱਜ ਤੜਕਸਾਰ ਕੁਝ ਲੁਟੇਰਿਆਂ ਵਲੋਂ ਕਾਲਜ ਦੇ ਚੌਕੀਦਾਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਉਹ 45 ਹਜ਼ਾਰ ਦੀ ਨਕਦੀ ਲੈ ਕੇ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਧਾਰਾ-459 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਤੜਕਸਾਰ 2 ਵਜੇ ਦੇ ਕਰੀਬ ਫਗਵਾੜਾ-ਜਲੰਧਰ ਸੜਕ 'ਤੇ ਪੈਂਦੇ ਪਿਰਾਮਿਡ ਕਾਲਜ ਦਾ ਗੇਟ ਟੱਪ ਕੇ ਕੁਝ ਲੁਟੇਰੇ ਦਾਖ਼ਲ ਹੋ ਗਏ, ਜਿਨ੍ਹਾਂ ਨੇ ਕਾਲਜ ਦੇ ਚੌਕੀਦਾਰ ਨੂੰ ਕੁੱਟ-ਕੁੱਟ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਉਸ ਕੋਲੋ 45 ਹਜ਼ਾਰ ਰੁਪਏ ਦੀ ਨਕਦੀ ਲੈ ਫ਼ਰਾਰ ਹੋ ਗਏ। ਸੂਚਨਾ ਮਿਲਦੇ ਸਾਰ ਪਹੁੰਚੇ ਐੱਸ.ਪੀ. ਮਨਦੀਪ ਸਿੰਘ ਤੇ ਏ.ਐੱਸ.ਪੀ. ਸੰਦੀਪ ਮਲਿਕ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਜਾਂਚ ਅਧਿਕਾਰੀ ਦਯਾ ਚੰਦ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਪਛਾਣ ਸੁਖਜਿੰਦਰ ਸਿੰਘ ਪੁੱਤਰ ਨਰਾਇਣ ਸਿੰਘ ਵਾਲੀ ਮੇਹਲੀਆਣਾ ਬਹਿਰਾਮ ਨਵਾਂਸ਼ਹਿਰ ਵਜੋਂ ਹੋਈ ਹੈ।
ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਨੇ ਕੁਲਬੀਰ ਜ਼ੀਰਾ 'ਤੇ ਲਾਏ ਗੰਭੀਰ ਦੋਸ਼
NEXT STORY