ਫਗਵਾੜਾ (ਜਲੋਟਾ) : ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾ ਕੇ ਐਕਟਿਵਾ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕਰੀਬ 13 ਦਿਨਾਂ ਬਾਅਦ ਮਾਮਲਾ ਦਰਜ ਕਰਨ ਦੀ ਸੂਚਨਾ ਮਿਲੀ ਹੈ। ਹਾਦਸੇ ਵਿੱਚ ਐਕਟਿਵਾ ਚਾਲਕ ਨਰੇਸ਼ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪਰਮਿੰਦਰ ਬਰਾੜ ਬਣੇ ਯੂਵਾ ਮੋਰਚਾ ਦੇ ਇੰਚਾਰਜ
ਇਸੇ ਦਰਮਿਆਨ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਰੇਸ਼ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਢਕੋਹਾ ਰੋਡ, ਢਿੱਲਵਾਂ, ਰਾਮਾ ਮੰਡੀ, ਜਲੰਧਰ ਨੇ ਦੱਸਿਆ ਕਿ 16 ਨਵੰਬਰ 2026 ਨੂੰ ਸ਼ਾਮ ਕਰੀਬ 4.30 ਵਜੇ ਉਹ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਹਵੇਲੀ ਢਾਬੇ ਦੇ ਨੇੜੇ ਪਿੰਡ ਖਜੂਰਲਾ ਕੋਲ ਪਹੁੰਚਿਆ ਤਾਂ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੰਬਰ ਐੱਚ.ਆਰ.-03ਏ.ਈ.-7029 ਦੇ ਚਾਲਕ ਨੇ ਕਥਿਤ ਤੌਰ 'ਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਦੋਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸ਼ਿਕਾਇਤਕਰਤਾ ਦੇ ਸੱਟਾਂ ਲੱਗੀਆਂ ਅਤੇ ਐਕਟਿਵਾ ਵੀ ਨੁਕਸਾਨੀ ਗਈ। ਸ਼ਿਕਾਇਤਕਰਤਾ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਨੁਸਾਰ ਇਹ ਘਟਨਾ 16 ਨਵੰਬਰ 2026 ਦੀ ਹੈ, ਜਦਕਿ ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਕਰੀਬ 13 ਦਿਨਾਂ ਪਿੱਛੋਂ 28 ਨਵੰਬਰ 2026 ਨੂੰ ਥਾਣਾ ਸਦਰ ਫਗਵਾੜਾ ਵਿਖੇ ਐੱਫ.ਆਈ.ਆਰ. ਨੰਬਰ 0143 ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸਾ: ਸਵਾਰੀਆਂ ਨਾਲ ਭਰੇ ਆਟੋ 'ਤੇ ਪਲਟਿਆ ਟਰੱਕ, 3 ਦੀ ਮੌਤ
ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 281, 125(ਏ), 125(ਬੀ) ਅਤੇ 324(4) ਤਹਿਤ ਮਾਮਲਾ ਦਰਜ ਕੀਤਾ ਹੈ। ਐੱਫ.ਆਈ.ਆਰ. ਵਿੱਚ ਮੁਲਜ਼ਮ ਚਾਲਕ ਦਾ ਨਾਂ ਅਤੇ ਰਿਹਾਇਸ਼ ਅਣਪਛਾਤੀ ਦਰਜ ਕੀਤੀ ਗਈ ਹੈ? ਪੁਲਸ ਵੱਲੋਂ ਹਾਦਸੇ ਨਾਲ ਸਬੰਧਤ ਤੱਥਾਂ ਅਤੇ ਵਾਹਨ ਚਾਲਕ ਦੀ ਪਛਾਣ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੂਰਜੀ ਊਰਜਾ ਨਾਲ ਕਿਸਾਨਾਂ ਦੀ ਆਮਦਨ ਵਧੇਗੀ, ਪਾਣੀ ਤੇ ਸਰਕਾਰੀ ਖ਼ਜ਼ਾਨੇ ਦੀ ਹੋਵੇਗੀ ਬੱਚਤ : ਅਮਨ ਅਰੋੜਾ
NEXT STORY