ਫਗਵਾੜਾ (ਸੋਨੂੰ)- ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਇਕ ਮਿਲ ਨੇੜੇ ਹੋਏ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਦੇਰ ਰਾਤ ਲੁਧਿਆਣਾ ਤੋਂ ਜਲੰਧਰ ਵੱਲ ਨੂੰ ਜਾ ਰਹੀ ਕਾਰ ਫਗਵਾੜਾ ਚਹੇੜੂ ਨੈਸ਼ਨਲ ਹਾਈਵੇਅ ਨਜ਼ਦੀਕ ਸਰੀਏ ਨਾਲ ਭਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਹਾਦਸੇ ਦੌਰਾਨ ਕਾਰ ਵਿਚ ਸਵਾਰ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਪਛਾਣ ਅਭਿਸ਼ੇਕ ਅਤੇ ਰੋਹਿਤ ਕੁਮਾਰ ਵਜੋਂ ਹੋਈ ਹੈ ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਨੋਡਲ ਅਧਿਕਾਰੀ ਕੀਤੇ ਤਾਇਨਾਤ
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੇਜਰ ਸਿੰਘ ਚੌਂਕੀ ਇੰਚਾਰਜ ਚਹੇੜੂ ਨੇ ਦਸਿਆ ਕਿ ਰਾਤ ਕਰੀਬ ਸਾਡੇ 1 ਵਜੇ ਦੇ ਕਰੀਬ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਫਗਵਾੜਾ ਚਹੇੜੂ ਨੈਸ਼ਨਲ ਹਾਈਵੇਅ ਨੇੜੇ ਇਕ ਖੜ੍ਹੇ ਟਰੱਕ ਵਿੱਚ ਪਿੱਛੋਂ ਇਕ ਕਾਰ ਦੀ ਟੱਕਰ ਹੋਈ ਹੈ।
ਇਹ ਵੀ ਪੜ੍ਹੋ : ਮੈਰਿਜ ਪੈਲੇਸਾਂ ਵਾਲੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਉਡਾ ਰਹੇ ਧੱਜੀਆਂ, ਵਿਆਹਾਂ 'ਚ ਸ਼ਾਮਲ ਹੋ ਰਹੇ ਵੱਡੀ ਗਿਣਤੀ 'ਚ ਮਹਿਮਾਨ
ਜਦੋਂ ਉਨ੍ਹਾਂ ਮੌਕੇ ਉਤੇ ਜਾ ਕੇ ਵੇਖਿਆ ਤਾਂ ਕਾਰ ਟਰੱਕ ਦੇ ਹੇਠਾਂ ਜਾ ਵੜੀ ਅਤੇ ਕਾਰ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਹਾਦਸੇ ਵਿਚ ਮਾਰੇ ਗਏ ਦੋਵੇਂ ਨੌਜਵਾਨ ਅਭਿਸ਼ੇਕ ਅਤੇ ਰੋਹਿਤ ਲੁਧਿਆਣੇ ਦੇ ਰਹਿਣ ਵਾਲੇ ਹਨ । ਫਿਲਹਾਲ ਦੋਹਾਂ ਦੀਆਂ ਮ੍ਰਿਤਕ ਦੇਹਾਂ ਫਗਵਾੜੇ ਦੇ ਸਿਵਿਲ ਹਸਪਤਾਲ ਵਿੱਚ ਰਖਵਾ ਦਿਤੀਆਂ ਹਨ ਅਤੇ ਵਾਰਸਾਂ ਦੇ ਆਉਣ ਉਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਹੁਣ ਨਵੇਂ ਪੈਟਰਨ ਨਾਲ ਆਵੇਗਾ ਸੀ. ਬੀ. ਐੱਸ. ਸੀ. 9ਵੀਂ, 10ਵੀਂ, 11ਵੀਂ ਅਤੇ 12ਵੀਂ ਦਾ ਪ੍ਰਸ਼ਨ-ਪੱਤਰ
NEXT STORY